14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਐਡਵੋਕੇ ਰਾਹੀ ਨੇ ਜਸਵੀਰ ਧੰਮੀ ਤੇ ਕਰਮਜੀਤ ਘੁੱਗੀ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

ਅਜੀਤ ਡੈਸਕ 25-05-2026
ਭਦੌੜ, 24 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਵਾਰਡ ਨੰ: 4 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਵੀਰ ਸਿੰਘ ਧੰਮੀ ਅਤੇ ਵਾਰਡ ਨੰ: 2 ਤੋਂ ਉਮੀਦਵਾਰ ਕਰਮਜੀਤ ਸਿੰਘ ਘੁੱਗੀ ਦੇ ਹੱਕ ਵਿਚ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਪਾਰਟੀ ਆਗੂਆਂ ਅਤੇ ਵਾਰਡ ਦੇ ਲੋਕਾਂ ਨੇ ਵੱਡਾ ਇਕੱਠ ਕਰ ਕੇ ਕਾਫ਼ਲੇ ਦੇ ਰੂਪ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਮੂੰਹ ਨਹੀਂ ਲਗਾਉਣਗੇ ਕਿਉਂਕਿ ਸਰਕਾਰ ਦੀਆਂ ਸਮੁੱਚੀਆਂ ਨੀਤੀਆਂ ਪੂਰੀ ਤਰ੍ਹਾਂ ਦਮ ਤੋੜ ਚੁੱਕੀਆਂ ਹਨ ਜਿਸ ਕਰ ਕੇ ਲੋਕ ਇਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਬਹੁਤ ਔਖੇ ਹਨ | ਉਨ੍ਹਾਂ ਕਿਹਾ ਕਿ ਇਸ ਕਾਫ਼ਲੇ ਵਿਚ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਉਮੀਦਵਾਰ ਜਸਵੀਰ ਸਿੰਘ ਧੰਮੀ ਅਤੇ ਕਰਮਜੀਤ ਸਿੰਘ ਘੁੱਗੀ ਨੂੰ ਲੋਕ ਵੱਡੇ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ | ਇਸ ਮੌਕੇ ਉਮੀਦਵਾਰ ਜਸਵੀਰ ਸਿੰਘ ਧੰਮੀ ਅਤੇ ਕਰਮਜੀਤ ਸਿੰਘ ਘੁੱਗੀ ਨੇ ਕਿਹਾ ਕਿ ਸਾਡੇ ਵਾਰਡ ਵਾਸੀਆਂ ਵਲੋਂ ਮਿਲ ਰਹੇ ਪਿਆਰ ਸਦਕਾ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਸੀਂ ਇਹ ਦੋਵਾਂ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ ਉੱਥੇ ਵਾਰਡਾਂ ਅੰਦਰ ਵਿਚਲੀਆਂ ਕਮੀਆਂ ਤੁਰੰਤ ਹੱਲ ਕੀਤਾ ਜਾਵੇਗਾ | ਇਸ ਸਮੇਂ ਸਾਬਕਾ ਚੇਅਰਮੈਨ ਅਰੁਣ ਸਿੰਗਲਾ, ਗੁਰਵਿੰਦਰ ਸਿੰਘ ਗੋਰਾ, ਜਗਰਾਜ ਸਿੰਘ ਬੁੱਟਰ, ਸਰਪੰਚ ਗੁਰਜੰਟ ਸਿੰਘ ਕਾਲਾ ਜੈਦ, ਬਲਵਿੰਦਰ ਸਿੰਘ ਲਧਰੋਈਆ, ਜਗਸੀਰ ਸਿੰਘ ਬੁੱਟਰ, ਚਰਨਾ ਸਿੰਘ ਮਾਨ, ਸੋਹਣਾ ਸਿੰਘ ਸਿੱਧੂ, ਗੁਰਤੇਜ ਸਿੰਘ ਤੇਜ਼ੀ ਢਿੱਲੋਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨਾਲ ਆਜ਼ਾਦ ਉਮੀਦਵਾਰਾਂ ਦੇ ਫਸੇ ਸਿੰਗ <br/> ਅਗਲੀ ਖ਼ਬਰ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।