15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਕਾਲੀ ਉਮੀਦਵਾਰ ਬਿੱਟੂ ਦੀਵਾਨਾ ਦੇ ਹੱਕ 'ਚ ਕੱਢਿਆ ਵਿਸ਼ਾਲ ਰੋਡ ਸ਼ੋਅ <br/>

ਅਜੀਤ ਡੈਸਕ 25-05-2026
ਬਰਨਾਲਾ, 24 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਨਗਰ ਨਿਗਮ ਦੇ ਵਾਰਡ ਨੰਬਰ 36 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਦੇ ਹੱਕ 'ਚ ਪਾਰਟੀ ਦੇ ਸੀਨੀਅਰ ਆਗੂਆਂ, ਸਮਰਥਕਾਂ ਅਤੇ ਵਾਰਡ ਵਾਸੀਆਂ ਵਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ | ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸ਼ੋ੍ਰਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਅਤੇ ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ ਨੇ ਕਿਹਾ ਕਿ ਸ਼ਹਿਰ ਬਰਨਾਲਾ ਦਾ ਸਾਰਾ ਵਿਕਾਸ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ | ਜਿਸ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਯੂਨੀਵਰਸਿਟੀ ਕਾਲਜ, ਬਾਬਾ ਕਾਲਾ ਮਹਿਰ ਸਟੇਡੀਅਮ, ਜੱਚਾ-ਬੱਚਾ ਹਸਪਤਾਲ, ਸੀਵਰੇਜ ਟਰੀਟਮੈਂਟ ਪਲਾਂਟ ਤੋਂ ਇਲਾਵਾ ਸ਼ਹਿਰ ਵਿਚ ਰੇਲਵੇ ਓਵਰਬਿ੍ਜਾਂ ਦਾ ਨਿਰਮਾਣ ਅਕਾਲੀ ਦਲ ਵਲੋਂ ਕਰਵਾਇਆ ਗਿਆ ਤਾਂ ਜੋ ਸ਼ਹਿਰ ਵਾਸੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਕਾਂਗਰਸ ਸਰਕਾਰ ਅਤੇ ਹੁਣ ਸਾਢੇ ਚਾਰ ਸਾਲ ਆਮ ਆਦਮੀ ਪਾਰਟੀ ਸਰਕਾਰ ਦੇ ਹੋ ਗਏ ਹਨ | ਸ਼ਹਿਰ ਵਿਚ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ ਗਿਆ ਅਤੇ ਸ਼ਹਿਰ 'ਚ ਇਸ ਸਮੇਂ ਸੜਕਾਂ, ਸੀਵਰੇਜ, ਵਾਟਰ ਸਪਲਾਈ, ਸਟਰੀਟ ਲਾਈਟਾਂ ਆਦਿ ਦਾ ਬਹੁਤ ਜ਼ਿਆਦਾ ਮਾੜਾ ਹਾਲ ਹੋ ਚੁੱਕਿਆ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ | ਇਸ ਮੌਕੇ ਸੀਨੀਅਰ ਆਗੂ ਜਤਿੰਦਰ ਜਿੰਮੀ, ਤੇਜਿੰਦਰ ਸਿੰਘ ਸੋਨੀ ਜਾਗਲ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਬੀਬੀ ਜਸਵਿੰਦਰ ਕੌਰ ਠੁੱਲੇਵਾਲ, ਬੀਬੀ ਪਰਮਜੀਤ ਕੌਰ ਕੱਟੂ, ਬੀਬੀ ਪਰਮਿੰਦਰ ਕੌਰ ਰੰਧਾਵਾ, ਯਾਦਵਿੰਦਰ ਸਿੰਘ ਬਾਜਵਾ, ਰਣਜੋਧ ਸਿੰਘ ਬਾਜਵਾ, ਨਿਰਮਲ ਸਿੰਘ ਰਾਜੀਆ, ਅਮਨਦੀਪ ਸਿੰਘ ਮੈਨੇਜਰ, ਹਰਚਰਨ ਸਿੰਘ ਚੰਨਾ, ਚਰਨਜੀਤ ਸਿੰਘ ਭਾਰੀ, ਟਿੰਕੂ ਖ਼ਾਨ, ਰਾਜਿੰਦਰ ਸਿੰਘ ਦਰਾਕਾ, ਹਰਜੀਤ ਸਿੰਘ ਭੱਠਲ, ਦਵਿੰਦਰ ਚੱਢਾ ਤੋਂ ਇਲਾਵਾ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਬੂਟਾ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਵਿਹੜਿਆਂ 'ਚ ਚਾਨਣ ਚਾਹੁੰਦੇ ਹੋ ਤਾਂ ਮੋਹਰ ਝਾੜੂ ਦੇ ਨਿਸ਼ਾਨ 'ਤੇ ਲਾਇਓ- ਮੀਤ ਹੇਅਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।