05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਫ਼ਾਈ ਸੇਵਕਾਂ ਨੇ ਮੰਗਾਂ ਸੰਬੰਧੀ ਨਗਰ ਪੰਚਾਇਤ ਦੇ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 02-07-2026
ਹੰਡਿਆਇਆ, 1 ਜੁਲਾਈ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਦਫ਼ਤਰ ਵਿਖੇ ਸਫ਼ਾਈ ਸੇਵਕਾਂ ਨੇ ਮੰਗਾਂ ਸਬੰਧੀ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਨੂੰ ਮੰਗ-ਪੱਤਰ ਦਿੱਤਾ। ਇਸ ਸਬੰਧੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ, ਨਿਖਿਲ ਕੁਮਾਰ, ਸ਼ੇਖਰ ਕੁਮਾਰ, ਅਮਨਦੀਪ ਨੇ ਦੱਸਿਆ ਕਿ ਸਾਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਲੋਨ ਨਹੀਂ ਦਿੱਤਾ ਗਿਆ, ਈ.ਐਸ.ਆਈ.ਕਾਰਡ, ਬੀਮਾ ਅਤੇ ਵਰਦੀਆਂ ਤੇ ਬੂਟ ਮੁਹੱਈਆ ਕਰਾਏ ਜਾਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾ ਦੀਆਂ ਹਾਜ਼ਰੀਆਂ ਸਹੀ ਕੀਤੀਆਂ ਜਾਣ। ਉਨ੍ਹਾਂ ਕਾਰਜ ਸਾਧਕ ਅਫ਼ਸਰ ਹੰਡਿਆਇਆ ਪਾਸੋਂ ਮੰਗ ਕੀਤੀ ਕਿ ਉਕਤ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਸਾਗਰ ਸਿੰਘ, ਕਿਰਨਾ, ਰਾਣੀ, ਮੁਕੇਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਹਾਰਾ ਚੈਰੀਟੇਬਲ ਟਰੱਸਟ ਦੀ ਚੋਣ ਅਗਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਦੇ ਸਨਮਾਨ ਲਈ ਇਤਿਹਾਸਕ ਕਦਮ-ਹਰਵਿੰਦਰ ਸਿੰਘ ਛਾਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।