05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸੁਨਾਮ ਵਾਸੀਆਂ ਨੂੰ ਬੇਸਹਾਰਾ ਪਸ਼ੂਆਂ ਤੋਂ ਨਿਜਾਤ ਮਿਲਣ ਦੀ ਬੱਝੀ ਆਸ

ਅਜੀਤ ਡੈਸਕ 02-07-2026

ਸੁਨਾਮ ਊਧਮ ਸਿੰਘ ਵਾਲਾ, 1 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਸੁਨਾਮ ਸ਼ਹਿਰ ਵਾਸੀਆਂ ਦੀ ਚਿਰੋਕਣੀ ਨੂੰ ਉਸ ਵੇਲੇ ਬੂਰ ਪੈ ਗਿਆ ਜਦੋਂ ਸ਼ਹਿਰ ਦੀਆਂ ਗਲੀਆਂ ਬਜਾਰਾਂ ਵਿਚ ਘੁੰਮ ਰਹੇ ਬੇਸਹਾਰਾ ਬੇਸਹਾਰਾ ਪਸ਼ੂਆਂ ਨੂੰ ਫੜਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ ਵਿਚ ਜੈ ਹਿੰਦ ਫਾਊਂਡੇਸ਼ਨ ਦੇ ਰਾਜ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਗਊਸ਼ਾਲਾ ਝਨੇੜੀ ਭੇਜਣ ਦੀ ਸ਼ੁਰੂਆਤ ਕੀਤੀ ਗਈ। ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਗਲੀਆਂ ਮੁਹੱਲਿਆਂ ਵਿਚ ਘੁੰਮ ਰਹੇ ਬੇਸਹਾਰਾ ਪਸ਼ੂ ਸ਼ਹਿਰ ਵਾਸੀਆਂ ਲਈ ਇਕ ਵੱਡੀ ਸਮੱਸਿਆ ਬਣੇ ਹੋਏ ਸਨ ਹੁਣ ਇਕ ਮਹੀਨੇ ਵਿਚ ਸ਼ਹਿਰ ਵਾਸੀਆਂ ਨੂੰ ਬੇਸਹਾਰਾ ਪਸ਼ੂਆਂ ਤੋਂ ਨਿਜਾਤ ਮਿਲ ਜਾਵੇਗੀ ਕਿਉਂਕਿ ਇਹ ਸਿਲਸਿਲਾ ਲਗਾਤਾਰ ਜਾਰੀ ਹੈ।ਉਨ੍ਹਾਂ ਕਿਹਾ ਕਿ ਗਊਸ਼ਾਲਾ ਝਨੇੜੀ ਵਿਚ ਇੰਨ੍ਹਾਂ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਖੁਰਾਕ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਮੁਕੇਸ਼ ਜੁਨੇਜਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਜਨਮ ਦਿਨ ਮੌਕੇ ਡੇਰਾ ਸ਼ਰਧਾਲੂ ਨੇ ਗਊਆਂ ਲਈ 15 ਕੁਇੰਟਲ ਹਰਾ ਚਾਰਾ ਕੀਤਾ ਦਾਨ ਅਗਲੀ ਖ਼ਬਰ ਬਜ਼ੁਰਗਾਂ ਦੇ ਵਿਚਕਾਰ ਪਹੁੰਚੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਮਿੰਕੂ ਜਵੰਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।