09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪਿੰਡ ਮੌੜ ਨਾਭਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ

ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਸਿਵਲ ਸਰਜਨ ਬਰਨਾਲਾ ਡਾ: ਹਰੀ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ: ਸੰਜੇ ਕੁਮਾਰ ਐਸ. ਐਮ.

ਅਜੀਤ ਡੈਸਕ 08-08-2026
ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਸਿਵਲ ਸਰਜਨ ਬਰਨਾਲਾ ਡਾ: ਹਰੀ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ: ਸੰਜੇ ਕੁਮਾਰ ਐਸ.ਐਮ.ਓ ਤਪਾ ਦੀ ਅਗਵਾਈ ਹੇਠ ਸਿਹਤ ਕੇਂਦਰ ਮੌੜ ਨਾਭਾ ਵਲੋਂ ਗਿੱਲ ਪੱਤੀ ਦੇ ਗੁਰਦੁਆਰਾ ਸਾਹਿਬ ਮੌੜਾਂ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ। ਜਿਸ ਵਿਚ ਅੱਖਾਂ ਦੇ ਮਾਹਿਰ ਡਾ: ਗੁਰਸਿਮਰਨ ਸਿੰਘ ਐਪਥਾਲਸਿਕ ਅਫ਼ਸਰ, ਡਾ: ਰੁਪਿੰਦਰ ਸਿੰਘ ਅਤੇ ਸਿਹਤ ਕੇਂਦਰ ਮੌੜ ਨਾਭਾ ਤੋਂ ਏ.ਐਨ.ਐਮ ਸੁਖਵੀਰ ਕੌਰ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਨਿਰੀਖਣ ਕੀਤਾ। ਇਸ ਮੌਕੇ ਮਰੀਜ਼ਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਅਤੇ ਮੌਸਮੀ ਫਲੂ ਬਾਰੇ ਜਾਣਕਾਰੀ ਦਿੱਤੀ ਗਈ। ਡਾਕਟਰਾਂ ਦੀ ਟੀਮ ਵਲੋਂ 186 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਮੌਕੇ ’ਤੇ ਹੀ 119 ਲੋੜਵੰਦ ਵਿਅਕਤੀਆਂ ਨੂੰ ਐਨਕਾਂ ਦਿੱਤੀਆਂ ਗਈਆਂ। ਛਾਤੀ ਦੇ ਮੁੱਖ ਐਕਸਰੇ ਵੀ ਕੀਤੇ ਗਏ। ਇਸ ਮੌਕੇ ਨਰਿੰਦਰ ਕੌਰ, ਬਲਜਿੰਦਰ ਕੌਰ, ਬਲਵਿੰਦਰ ਕੌਰ, ਸ਼ਰਨਜੀਤ ਕੌਰ, ਜਸਪਾਲ ਕੌਰ, ਸ਼ਿੰਦਰਪਾਲ ਕੌਰ, ਐਸ.ਟੀ.ਐਸ ਪਰਦੀਪ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਐੱਸ.ਆਈ.ਆਰ. 2026 ਦਾ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ-ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।