08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬਰਨਾਲਾ ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਨੇ ਖ਼ੂਨਦਾਨ ਕੈਂਪ ਲਗਾਇਆ

ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਵਲੋਂ ਸਥਾਨਕ ਸ੍ਰੀ ਮਹਾਂਸ਼ਕਤੀ ਕਲਾ ਮੰਦਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਅਤੇ ਕੈਂਪ ਵਿਚ ਲੋਕਾਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ ਅਤੇ 346 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ। ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਵਿਕਾਸ ਭੰਡਾਰੀ ਨੇ ਦੱਸਿਆ ਕਿ ਇਸ ਕੈਂਪ ਵਿਚ ਇਕੱਠਾ ਕੀਤਾ ਗਿਆ ਖ਼ੂਨ ਸਰਕਾਰੀ ਹਸਪਤਾਲ ਸੰਗਰੂਰ ਅਤੇ ਏਮਜ਼ ਬਠਿੰਡਾ ਦੀਆਂ ਬਲੱਡ ਸੈਂਟਰ ਟੀਮਾਂ ਆਪਣੇ ਨਾਲ ਲੈ ਕੇ ਗਈਆਂ ਤਾਂ ਜੋ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਇਸ ਦੀ ਵਰਤੋਂ ਕੀਤੀ ਜਾ ਸਕੇ।

ਅਜੀਤ ਡੈਸਕ 08-08-2026
ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਵਲੋਂ ਸਥਾਨਕ ਸ੍ਰੀ ਮਹਾਂਸ਼ਕਤੀ ਕਲਾ ਮੰਦਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਅਤੇ ਕੈਂਪ ਵਿਚ ਲੋਕਾਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ ਅਤੇ 346 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ। ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਵਿਕਾਸ ਭੰਡਾਰੀ ਨੇ ਦੱਸਿਆ ਕਿ ਇਸ ਕੈਂਪ ਵਿਚ ਇਕੱਠਾ ਕੀਤਾ ਗਿਆ ਖ਼ੂਨ ਸਰਕਾਰੀ ਹਸਪਤਾਲ ਸੰਗਰੂਰ ਅਤੇ ਏਮਜ਼ ਬਠਿੰਡਾ ਦੀਆਂ ਬਲੱਡ ਸੈਂਟਰ ਟੀਮਾਂ ਆਪਣੇ ਨਾਲ ਲੈ ਕੇ ਗਈਆਂ ਤਾਂ ਜੋ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਇਸ ਦੀ ਵਰਤੋਂ ਕੀਤੀ ਜਾ ਸਕੇ। ਕੈਂਪ ਵਿਚ ਨਗਰ ਨਿਗਮ ਬਰਨਾਲਾ ਦੇ ਮੇਅਰ ਹਸ਼ਨਪ੍ਰੀਤ ਭਾਰਦਵਾਜ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸਟੇਟ ਐਵਾਰਡੀ ਭੋਲਾ ਸਿੰਘ ਵਿਰਕ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਯੂਥ ਕਾਂਗਰਸੀ ਆਗੂ ਅਰੁਣਪ੍ਰਤਾਪ ਸਿੰਘ ਢਿੱਲੋਂ, ‘ਆਪ’ ਆਗੂ ਰੋਹਿਤ ਓਸ਼ੋ, ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਸਮਾਜ ਸੇਵੀ ਰਾਜੇਸ਼ ਭੂਟਾਨੀ, ਮਿਸਿਜ਼ ਅਰਥ ਇੰਟਰਨੈਸ਼ਨਲ ਡਾ. ਪ੍ਰਿਯੰਕਾ ਸ਼ਰਮਾ, ਕੌਂਸਲਰ ਰਾਜੀਵ ਗੁਪਤਾ ਲੂਬੀ ਅਤੇ ਬਘੇਲ ਸਿੰਘ ਧਾਲੀਵਾਲ ਪ੍ਰਧਾਨ ਪੰਜਆਬ ਜ਼ਿਲ੍ਹਾ ਪ੍ਰੈੱਸ ਕਲੱਬ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਐਸੋਸੀਏਸ਼ਨ ਵਲੋਂ ਖ਼ੂਨਦਾਨ ਕੈਂਪ ਦੇ ਨਾਲ-ਨਾਲ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ 400 ਪੌਦੇ ਵੀ ਮੁਫ਼ਤ ਵੰਡੇ ਗਏ, ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਖ਼ੂਨਦਾਨ ਕੈਂਪ ’ਚ ਜਗਵਿੰਦਰ ਸਿੰਘ ਭੰਡਾਰੀ ਪ੍ਰਧਾਨ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਬਰਨਾਲਾ ਨੇ ਵੀ ਪੂਰਾ ਸਹਿਯੋਗ ਦਿੱਤਾ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਸਰਕਾਰੀ ਹਸਪਤਾਲਾਂ ਵਿਚ ਖ਼ੂਨ ਦੀ ਲੋੜ ਨੂੰ ਪੂਰਾ ਕਰਨਾ, ਲੋਕਾਂ ਵਿਚ ਸਵੈਇੱਛਕ ਖ਼ੂਨਦਾਨ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦੇਣਾ ਹੈ। ਉਨ੍ਹਾਂ ਨੇ ਸਾਰੇ ਖ਼ੂਨਦਾਨੀਆਂ, ਮਹਿਮਾਨਾਂ, ਵਲੰਟੀਅਰਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ ।
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਸੀਨੀਅਰ ਨੈੱਟਬਾਲ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।