09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਐੱਸ.ਬੀ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਪਹਿਲਾ ਸਥਾਨ ਕੀਤਾ ਹਾਸਲ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਐੱਸ. ਬੀ.

ਅਜੀਤ ਡੈਸਕ 09-08-2026
ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿਚ ਅੰਡਰ-14 ਲੜਕਿਆਂ ਦੀ ਟੀਮ ਨੇ ਪਹਿਲਾ, ਜਦਕਿ ਅੰਡਰ-19 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਜਿਸ ਸਦਕਾ ਅੰਡਰ-19 ਟੀਮ ਦੇ ਖਿਡਾਰੀ ਕਰਨਵੀਰ ਸਿੰਘ ਅਤੇ ਹਰਸ਼ਜੋਤ ਸਿੰਘ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ ਹੋਈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਕਮਲਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਜੇਤੂ ਵਿਦਿਆਰਥੀਆਂ, ਡੀ.ਪੀ.ਈ. ਰਣਜੀਤ ਸਿੰਘ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਕਾਲਜ ਗਹਿਲ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ। ਮਾਤਾ ਸਾਹਿਬ ਕੌਰ ਗਰਲਜ਼ ਕਾਲ... ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਕਾਮਰੇਡ ਪ੍ਰੀਤਮ ਸਿੰਘ ‘ਦਰਦੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।