09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਚੰਗੇ ਸੰਕੇਤ-ਧਰਮ ਸਿੰਘ ਫ਼ੌਜੀ

ਬਰਨਾਲਾ, 8 ਅਗਸਤ (ਰਾਜ ਪਨੇਸਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ 2027 ਚੋਣਾਂ ਲਈ ਇਕ ਚੰਗਾ ਸੰਕੇਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਐੱਸ.

ਧਰਮ ਸਿੰਘ ਫ਼ੌਜੀ 09-08-2026
ਬਰਨਾਲਾ, 8 ਅਗਸਤ (ਰਾਜ ਪਨੇਸਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ 2027 ਚੋਣਾਂ ਲਈ ਇਕ ਚੰਗਾ ਸੰਕੇਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਧਰਮ ਸਿੰਘ ਫ਼ੌਜੀ ਨੇ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਿਰ ’ਤੇ ਹਨ। ਸਾਰੀਆਂ ਪਾਰਟੀਆਂ ਵਲੋਂ ਆਪਣੇ-ਆਪਣੇ ਤੌਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੌਜੂਦਾ ‘ਆਪ’ ਸਰਕਾਰ ਤੋਂ ਹਰੇਕ ਵਰਗ ਦੁਖੀ ਹੋ ਚੁੱਕਿਆ ਹੈ। ਬਾਕੀ ਰਹੀ ਗੱਲ ਕਾਂਗਰਸ ਦੀ, ਇਨ੍ਹਾਂ ਦਾ ਕਾਟੋ ਕਲੇਸ਼ ਐਨਾ ਵੱਧ ਚੁੱਕਿਆ ਕਿ ਕਾਂਗਰਸ ਹਾਈਕਮਾਂਡ ਲਈ ਪੰਜਾਬ ਲਈ ਫ਼ੈਸਲਾ ਲੈਣਾ ਵੀ ਔਖਾ ਹੋ ਚੁੱਕਿਆ ਹੈ। ਕਾਂਗਰਸ ਵਿਚ ਅਨੇਕਾਂ ਹੀ ਮੁੱਖ ਮੰਤਰੀ ਭੱਜੇ ਫਿਰਦੇ ਹਨ ਜਿਨ੍ਹਾਂ ਨੂੰ ਸਿਰਫ਼ ਮੁੱਖ ਮੰਤਰੀ ਦੀ ਕੁਰਸੀ ਦਿਖਾਈ ਦਿੰਦੀ ਹੈ ਚਾਹੇ ਉਸ ਲਈ ਪੰਜਾਬ ਦੀ ਜਨਤਾ ਨਾਲ ਕਿੱਡਾ ਮਰਜ਼ੀ ਝੂਠ ਬੋਲਣਾ ਪੈ ਜਾਵੇ। ਸ੍ਰੀ ਫੌਜੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਸਰਕਾਰ ਬਣਾਉਣਗੇ ਤੇ ਪੰਜਾਬ ਅੰਦਰੋਂ ਗੈਂਗਸਟਰਵਾਦ, ਨਸ਼ਾ, ਬੇਰੁਜ਼ਗਾਰੀ, ਮਹਿੰਗਾਈ ਨੂੰ ਠੱਲ੍ਹ ਪਾ ਕੇ ਸੂਬੇ ਨੂੰ ਇਕ ਵਾਰ ਫਿਰ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ’ਚ ਅਹਿਮ ਰੋਲ ਅਦਾ ਕਰਨਗੇ।
ਪਿਛਲੀ ਖ਼ਬਰ ਸੱਚਾ ਪਿਆਰ ਅਤੇ ਭਗਤੀ ਮਨੁੱਖ ਨੂੰ ਮੁਸ਼ਕਿਲਾਂ ਦੇ ਬਾਵਜੂਦ ਆਪਣੇ ਮਕਸਦ ਤੱਕ ਪਹੁੰਚਣ ਦੀ ਪੇ੍ਰਰਨਾ ਦਿੰਦੇ ਹਨ-ਸਚਿਨ ਕੌਸ਼ਿਕ... ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਗੋਲੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।