09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਕਰਵਾਈ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ (ਸੀ. ਬੀ.

ਅਜੀਤ ਡੈਸਕ 09-08-2026
ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ (ਸੀ.ਬੀ.ਐੱਸ.ਈ. ਰਿਸੋਰਸ ਪਰਸਨ ਅਤੇ ਮਾਸਟਰ ਟਰੇਨਰ) ਦੀ ਅਗਵਾਈ ਹੇਠ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਇਕ ਰੋਜ਼ਾ ਅਕੈਡਮਿਕ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਮੁੱਖ ਵਿਸ਼ਾ ‘ਬਲੂਮ ਟੈਕਸੋਨੋਮੀ ਅਤੇ ਪੈਡਾਗੋਗੀ’ ਸੀ। ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਪੜ੍ਹਾਈ ਨੂੰ ਸਿਰਫ਼ ਰੱਟਾ-ਮੁਕਤ ਕਰ ਕੇ ‘ਵਿਦਿਆਰਥੀ-ਕੇਂਦ੍ਰਿਤ’ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਕਲਾਸਰੂਮ ਵਿਚ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਣ, ਜਿਸ ਨਾਲ ਬੱਚਿਆਂ ਵਿਚ ਨਾਜ਼ੁਕ ਸੋਚ ਅਤੇ ਖ਼ੁਦ ਫ਼ੈਸਲਾ ਲੈਣ ਦੀ ਸਮਰੱਥਾ ਪੈਦਾ ਹੋਵੇ। ਉਨ੍ਹਾਂ ਸਕੂਲ ਵਿਚ ਬੱਚਿਆਂ ਲਈ ਇਕ ਸੁਰੱਖਿਅਤ, ਡਰ-ਮੁਕਤ ਅਤੇ ਸਕਾਰਾਤਮਿਕ ਮਾਹੌਲ ਸਿਰਜਣ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਅਧਿਆਪਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਵਰਕਸ਼ਾਪ ਦੌਰਾਨ ਸਿੱਖੀਆਂ ਗਈਆਂ ਨਵੀਆਂ ਤਕਨੀਕਾਂ ਨੂੰ ਕਲਾਸਰੂਮ ਵਿਚ ਜ਼ਰੂਰ ਲਾਗੂ ਕਰਨਗੇ, ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਇਆ ਜਾ ਸਕੇ। ਇਸ ਮੌਕੇ ਸਮੂਹ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਵਾਲੀਬਾਲ ਮੁਕਾਬਲੇ ’ਚ ਪੀ.ਪੀ.ਐੱਸ. ਚੀਮਾ ਦੇ ਖਿਡਾਰੀ ਛਾਏ ਅਗਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਡਰਾਇੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।