60 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਬਰਨਾਲਾ, 9 ਅਗਸਤ (ਰਾਜ ਪਨੇਸਰ)-ਸਥਾਨਕ ਦੁਸਹਿਰਾ ਗਰਾਉਂਡ ਨਜ਼ਦੀਕ ਇਕ ਵਿਅਕਤੀ ਨੂੰ 60 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ 1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਅਜੀਤ ਡੈਸਕ
10-08-2026