10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕੱਚਾ ਕਾਲਜ ਰੋਡ ਉਪਰ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਮੇਅਰ ਸ੍ਰੀ ਹਸਨਪ੍ਰੀਤ ਭਾਰਦਵਾਜ ਵਲੋਂ ਅੱਜ ਕੱਚਾ ਕਾਲਜ ਰੋਡ ਉਪਰ ਪ੍ਰੀਮਿਕਸ ਪਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਹਸਨਪ੍ਰੀਤ ਭਾਰਦਵਾਜ ਨੇ ਦੱਸਿਆ ਕਿ ਇਹ ਸੜਕ 90 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਜੋ ਸਰਕਾਰੀ ਹਸਪਤਾਲ ਤੋਂ ਐਸ.

ਅਜੀਤ ਡੈਸਕ 10-08-2026
ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਨਗਰ ਨਿਗਮ ਬਰਨਾਲਾ ਦੇ ਮੇਅਰ ਸ੍ਰੀ ਹਸਨਪ੍ਰੀਤ ਭਾਰਦਵਾਜ ਵਲੋਂ ਅੱਜ ਕੱਚਾ ਕਾਲਜ ਰੋਡ ਉਪਰ ਪ੍ਰੀਮਿਕਸ ਪਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਹਸਨਪ੍ਰੀਤ ਭਾਰਦਵਾਜ ਨੇ ਦੱਸਿਆ ਕਿ ਇਹ ਸੜਕ 90 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਜੋ ਸਰਕਾਰੀ ਹਸਪਤਾਲ ਤੋਂ ਐਸ.ਡੀ. ਕਾਲਜ ਤੱਕ ਬਣਾਈ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਭੇਜੀ ਗਈ ਕਰੋੜਾਂ ਰੁਪਏ ਦੀ ਗਰਾਂਟ ਸਦਕਾ ਸ਼ਹਿਰ ਬਰਨਾਲਾ ਵਿਚ ਸੀਵਰੇਜ, ਵਾਟਰ ਸਪਲਾਈ ਅਤੇ ਸੜਕਾਂ ਦੇ ਵੱਡੀ ਪੱਧਰ ’ਤੇ ਕੰਮ ਚੱਲ ਰਹੇ ਹਨ। ਪਿਛਲੇ ਮਹੀਨਿਆਂ ਦੌਰਾਨ ਸਦਰ ਬਾਜ਼ਾਰ, ਪੱਕਾ ਕਾਲਜ ਰੋਡ, ਧਨੌਲਾ ਰੋਡ, ਸੇਖਾ ਰੋਡ, ਅਨਾਜ ਮੰਡੀ ਰੋਡ ਸਮੇਤ ਹੋਰ ਸੜਕਾਂ ’ਤੇ ਵੀ ਪ੍ਰੀਮਿਕਸ ਦਾ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਚੌਂਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ ਅਤੇ ਹੁਣ ਸਾਰੇ ਚੌਂਕਾਂ ਵਿਚ ਵੱਡੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਜਿੱਥੇ ਕਿਤੇ ਵੀ ਸੀਵਰੇਜ ਦੀ ਸਮੱਸਿਆ ਹੈ, ਉਸ ਦਾ ਛੇਤੀ ਹੀ ਹੱਲ ਕਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ‘ਆਪ’ ਆਗੂ ਰੋਹਿਤ ਕੁਮਾਰ ਓਸ਼ੋ, ਵਿਕਾਸ ਭੰਡਾਰੀ, ਰਾਜੇਸ਼ ਭੂਟਾਨੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਵਿਧਾਤੇ ਵਿਖੇ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਵਾਸੀਆਂ ਨਾਲ ਕੀਤੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।