10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ

ਭਦੌੜ, 9 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਸੰਸਥਾ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਤੇ ਐਮ. ਡੀ.

ਅਜੀਤ ਡੈਸਕ 10-08-2026
ਭਦੌੜ, 9 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਸੰਸਥਾ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਤੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ ਦੀ ਅਗਵਾਈ ਵਿਚ ਸਕੂਲ ਕੈਂਪਸ ਅੰਦਰ ਬੱਚਿਆਂ ਵਲੋਂ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ ਗਿਆ। ਪਿ੍ਰੰਸੀਪਲ ਸੁਖਵੀਰ ਕੌਰ ਧਾਲੀਵਾਲ ਨੇ ਮਨੱੁਖੀ ਜ਼ਿੰਦਗੀ ’ਚ ਬੂਟਿਆਂ ਦੀ ਅਹਿਮੀਅਤ ਬਾਰੇ ਚਾਨਣਾ ਪਾਇਆ ਤੇ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਜਿੱਥੇ ਬੂਟੇ ਲਗਾਉਣੇ ਚਾਹੀਦੇ ਹਨ ਤੇ ਉਨ੍ਹਾਂ ਦੇ ਪਾਲਨ ਪੋਸ਼ਣ ਦੀ ਪੂਰੀ ਜ਼ਿੰਮੇਵਾਰੀ ਚੁੱਕਣ ਲਈ ਪ੍ਰਣ ਵੀ ਲੈਣਾ ਚਾਹੀਦਾ ਹੈ, ਤਾਂ ਜੋ ਉਹ ਬੂਟੇ ਜਲਦੀ ਤੋਂ ਜਲਦੀ ਦਰੱਖਤ ਬਣ ਜਾਣ ਤੇ ਸਾਨੂੰ ਵੱਧ ਤੋਂ ਵੱਧ ਆਕਸੀਜਨ ਦੇਣ ਤੇ ਆਪਣਾ ਜੀਵਨ ਸ਼ੁੱਧਤਾ ਭਰਪੂਰ ਹੋ ਸਕੇ। ਇਸ ਸਮੇਂ ਐਡਵੋਕੇਟ ਇਕਬਾਲ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਸਵੱਛ ਰੱਖਣ ਲਈ ਧਰਤੀ ਤੇ ਦਰਖਤਾਂ ਦੀ ਬਹੁਤ ਜ਼ਰੂਰਤ ਹੈ ਕਿਉਂਕਿ ਜੇਕਰ ਹਰਿਆਲੀ ਹੋਵੇਗੀ ਤਾਂ ਹੀ ਅਸੀਂ ਆਪਣਾ ਸੁਖਾਲਾ ਜੀਵਨ ਬਤੀਤ ਕਰ ਸਕਦੇ ਹਾਂ। ਇਸ ਸਮੇਂ ਇਕ ਪੇੜ ਮਾਂ ਕੇ ਨਾਮ ਮੁਹਿੰਮ ਦੌਰਾਨ ਸਕੂਲ ਦੇ 323 ਬੱਚਿਆਂ ਨੇ ਬੂਟੇ ਲਾ ਕੇ ਸਰਟੀਫਿਕੇਟ ਪ੍ਰਾਪਤ ਕੀਤੇ। ਇਸ ਸਮੇਂ ਸਕੱਤਰ ਹਰਮਨ ਪ੍ਰੀਤ ਸਿੰਘ ਸਿੱਧੂ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਫਾਰਮੇਸੀ ਕਾਲਜ ਸ਼ਹਿਣਾ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਪ੍ਰਾਪਤ ਅਗਲੀ ਖ਼ਬਰ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕੱਚਾ ਕਾਲਜ ਰੋਡ ਉਪਰ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।