10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਗਰੂਰ, 9 ਅਗਸਤ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਪਣੀ ਰਿਹਾਇਸ ਕੀਤੀ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹੋਇਆਂ ਵਿਧਾਇਕਾ ਭਰਾਜ ਨੇ ਦੱਸਿਆ ਕਿ ਸੰਗਰੂਰ, ਭਵਾਨੀਗੜ੍ਹ ਅਤੇ ਹਲਕੇ ਦੇ ਪਿੰਡਾਂ ਤੋਂ ਰੋਜਾਨਾ ਔਸਤਨ 200 ਦੇ ਕਰੀਬ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਨਾਂ ਦੀ ਰਿਹਾਇਸ਼ ਤੇ ਪਹੁੰਚਦੇ ਹਨ।

ਅਜੀਤ ਡੈਸਕ 10-08-2026
ਸੰਗਰੂਰ, 9 ਅਗਸਤ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਪਣੀ ਰਿਹਾਇਸ ਕੀਤੀ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹੋਇਆਂ ਵਿਧਾਇਕਾ ਭਰਾਜ ਨੇ ਦੱਸਿਆ ਕਿ ਸੰਗਰੂਰ, ਭਵਾਨੀਗੜ੍ਹ ਅਤੇ ਹਲਕੇ ਦੇ ਪਿੰਡਾਂ ਤੋਂ ਰੋਜਾਨਾ ਔਸਤਨ 200 ਦੇ ਕਰੀਬ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਨਾਂ ਦੀ ਰਿਹਾਇਸ਼ ਤੇ ਪਹੁੰਚਦੇ ਹਨ। ਜਿਆਦਾਤਰ ਸਮੱਸਿਆਵਾਂ ਗਲੀਆਂ ਨਾਲੀਆਂ, ਸਟਰੀਟ ਲਾਈਟਾਂ ਅਤੇ ਸੀਵਰੇਜ ਜਾਮ ਹੋਣ ਨਾਲ ਸੰਬੰਧਿਤ ਹੁੰਦੀਆਂ ਹਨ ਪਰ ਕਈ ਸਮੱਸਿਆਵਾਂ ਘਰੈਲੂ, ਏਜਂਟਾਂ ਵੱਲੋਂ ਧੋਖਾਧੜੀ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਹੁੰਦੀਆਂ ਹਨ। ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕਾ ਭਰਾਜ ਨੇ ਕਿਹਾ ਕਿ ਇਹਨਾਂ ਸਮੱਸਿਆਵਾਂ ਦੇ ਹੱਲ ਲਈ ਮੌਕੇ ਤੇ ਹੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਸਬੰਧਤ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹਨ, ਹਲਕਾ ਵਾਸੀਆਂ ਦੀ ਹਰ ਸਮੱਸਿਆ ਉਨ੍ਹਾਂ ਦੀ ਆਪਣੀ ਸਮੱਸਿਆ ਹੈ। ਹਲਕੇ ਦੀਆਂ ਕਈ ਸਮੱਸਿਆਵਾਂ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਵੀ ਉਠਾਇਆ ਗਿਆ ਹੈ ਜਿਨਾਂ ਦਾ ਜਲਦ ਹੀ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਕੋਈ ਸਮੱਸਿਆ ਨਾ ਆਵੇ ਇਸ ਲਈ ਜ਼ੋਰਾਂ ਸ਼ੋਰਾਂ ਨਾਲ ਸੀਵਰੇਜ ਲਾਇਨਾਂ ਦੀ ਸਫਾਈ ਹੋ ਰਹੀ ਹੈ।
ਪਿਛਲੀ ਖ਼ਬਰ ਨਾਇਬ ਸਿੰਘ ਚੌਹਾਨ ਬਣੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਸਕੱਤਰ ਅਗਲੀ ਖ਼ਬਰ ਧੂਰੀ ਦੇ ਸਿਵਲ ਹਸਪਤਾਲ ਵਿੱਚ ਚਮੜੀ ਰੋਗਾਂ ਦੇ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।