3 ਕੁਇੰਟਲ ਭੁੱਕੀ ਚੂਰਾ ਪੋਸਤ ਅਤੇ ਟਰੱਕ ਸਮੇਤ ਤਿੰਨ ਪੁਲਿਸ ਅੜਿੱਕੇ
ਬਰਨਾਲਾ, 10 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 40 ਕਿੱਲੋ ਭੁੱਕੀ ਚੂਰਾ ਸਮੇਤ ਕਾਬੂ ਕਰ ਕੇ ਥਾਣਾ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਕਾਲਾ ਪੁੱਤਰ ਜੱਗਾ ਸਿੰਘ ਵਾਸੀ ਗਲੀ ਨੰ: 12 ਰਾਏਕੋਟ ਰੋਡ ਬਰਨਾਲਾ ਅਤੇ ਸੁਖਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਸੇਖਾ ਰੋਡ ਬਰਨਾਲਾ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਬਾਹਰਲੇ ਸੂਬਿਆਂ ਵਿਚੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦੇ ਆਦੀ ਹਨ।
ਅਜੀਤ ਡੈਸਕ
11-08-2026