12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਤਪਾ ਮੰਡੀ, 11 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.

ਅਜੀਤ ਡੈਸਕ 12-08-2026
ਤਪਾ ਮੰਡੀ, 11 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਵਲੋਂ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਇੰਤਜ਼ਾਮ ਪੁਖ਼ਤਾ ਕਰਨ ਦੇ ਮੱਦੇਨਜ਼ਰ ਅਤੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ, ਸ਼ੱਕੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਤਪਾ ਤਾਜੋ ਕੈਂਚੀਆਂ ’ਤੇ ਨਾਕਾ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਅਪਰੇਸ਼ਨ ਦੌਰਾਨ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਅਗਵਾਈ ’ਚ ਸਬ ਇੰਸਪੈਕਟਰ ਰਣਜੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਤਸਦੀਕ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਦੌਰਾਨ ਸਬ -ਇੰਸਪੈਕਟਰ ਰਣਜੀਤ ਸਿੰਘ ਨੇ ਕਿਹਾ ਕਿ ਇਸ ਚੈਕਿੰਗ ਦਾ ਮੁੱਖ ਉਦੇਸ਼ ਲੋਕਾਂ ਵਿਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਤੋਂ ਇਲਾਵਾ ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਇਲਾਕੇ ਅੰਦਰ ਕੋਈ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਚੀਜ਼ ਨਜ਼ਰ ਆਉਂਦੀ ਹੈ ਤਾਂ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਇਸ ਮੌਕੇ ਸਬ ਇੰਸਪੈਕਟਰ ਬਲਜਿੰਦਰ ਸਿੰਘ, ਸਹਾਇਕ ਥਾਣੇਦਾਰ ਸਰਬਜੀਤ ਸਿੰਘ, ਹੌਲਦਾਰ ਜਸਵਿੰਦਰ ਸਿੰਘ ਰਾਜੀਆ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਸੁਖਪਾਲ ਸਿੰਘ ਰੁਪਾਣਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਅਗਲੀ ਖ਼ਬਰ ਪਿੰਡ ਭਗਤਪੁਰਾ ਵਿਖੇ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਹੋਣ ’ਤੇ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।