12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਲੌਂਗਪੁਰੀ ਸਕੂਲ ਪੱਖੋ ਕਲਾਂ ਦੀ ਕ੍ਰਿਕਟ ਟੀਮ ਨੇ ਪਹਿਲਾ ਸਥਾਨ ਕੀਤਾ ਹਾਸਲ

ਰੂੜੇਕੇ ਕਲਾਂ, 11 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਕ੍ਰਿਕਟ ਟੀਮ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਅੰਡਰ 17 ਸਾਲ ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.

ਅਜੀਤ ਡੈਸਕ 12-08-2026
ਰੂੜੇਕੇ ਕਲਾਂ, 11 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੀ ਕ੍ਰਿਕਟ ਟੀਮ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਅੰਡਰ 17 ਸਾਲ ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਸਾਡੀ ਸੰਸਥਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਸਰੀਰਕ ਸਿੱਖਿਆ ਅਧਿਆਪਕ ਹਰਵਿੰਦਰ ਸਿੰਘ, ਪ੍ਰਾਇਮਰੀ ਵਿੰਗ ਇੰਚਾਰਜ ਵੀਰਪਾਲ ਕੌਰ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ 11 ਵੀਂ ਇੰਡੋ-ਨੇਪਾਲ ਕਬੱਡੀ ਚੈਂਪੀਅਨਸ਼ਿਪ-2026 ਵਿਚ ਟਰਾਈਡੈਂਟ ਗਰੁੱਪ ਦੀ ਰਿੰਕੀ ਯਾਦਵ ਦੀ ਮਾਣਮੱਤੀ ਪ੍ਰਾਪਤੀ ਲਗਾਤਾਰ... ਅਗਲੀ ਖ਼ਬਰ ਲੰਬੇ ਸਮੇਂ ਦੇ ਇੰਤਜ਼ਾਰ ਤੋਂ ਬਾਅਦ ਸਿਵਲ ਹਸਪਤਾਲ ਦੇ ਬਲੱਡ ਸੈਂਟਰ ਨੂੰ ਭਾਰਤ ਸਰਕਾਰ ਵਲੋਂ ਲਾਇਸੰਸ ਜਾਰੀ ਨਵੇਂ ਜੱਚਾ ਬੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।