13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਆਜ਼ਾਦੀ ਦਿਹਾੜਾ ਅਨਾਜ ਮੰਡੀ ਮਹਿਲ ਕਲਾਂ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ-ਐਸ.ਡੀ.ਐਮ. ਸਿੱਧੂ

ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਸਬਡਵੀਜ਼ਨ ਮਹਿਲ ਕਲਾਂ ਵਿਖੇ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਸਬ-ਡਵੀਜ਼ਨ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਐਸ.

ਅਜੀਤ ਡੈਸਕ 13-08-2026
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਸਬਡਵੀਜ਼ਨ ਮਹਿਲ ਕਲਾਂ ਵਿਖੇ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਸਬ-ਡਵੀਜ਼ਨ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਸਮੂਹ ਪੱਤਰਕਾਰਾਂ ਅਤੇ ਵੱਖ-ਵੱਖ ਪ੍ਰੈੱਸ ਕਲੱਬਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਣ ਵਾਲੇ ਸਬ-ਡਵੀਜ਼ਨ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੇ ਪ੍ਰਬੰਧਾਂ, ਤਿਆਰੀਆਂ ਅਤੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਐਸ.ਡੀ.ਐਮ. ਵਲੋਂ ਪੱਤਰਕਾਰ ਭਾਈਚਾਰੇ ਤੋਂ ਸਮਾਗਮ ਦੀ ਸਫਲਤਾ ਲਈ ਸੁਝਾਅ ਵੀ ਲਏ ਗਏ। ਇਸ ਮੌਕੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰੈੱਸ ਸਮਾਜ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਮਹੱਤਵਪੂਰਨ ਕੜੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਪ੍ਰੈੱਸ ਦੇ ਆਪਸੀ ਸਹਿਯੋਗ ਨਾਲ ਸਮਾਜ ਦੀ ਬਿਹਤਰੀ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਿਰਫ਼ ਇੱਕ ਸਰਕਾਰੀ ਸਮਾਗਮ ਨਹੀਂ, ਸਗੋਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਪਵਿੱਤਰ ਦਿਹਾੜਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਅਤੇ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਸ ਕੌਮੀ ਦਿਹਾੜੇ ਨੂੰ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਐਸ.ਡੀ.ਐਮ. ਨੇ ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੀਆਂ ਸਮੂਹ ਗ੍ਰਾਮ ਪੰਚਾਇਤਾਂ, ਨੰਬਰਦਾਰ ਭਾਈਚਾਰੇ, ਪ੍ਰੈੱਸ ਕਲੱਬਾਂ, ਸਮਾਜ ਸੇਵੀ ਜਥੇਬੰਦੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਇਲਾਕੇ ਦੇ ਪਤਵੰਤਿਆਂ ਨੂੰ 15 ਅਗਸਤ ਨੂੰ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹੈੱਡ ਮਾਸਟਰ ਕੁਲਦੀਪ ਸਿੰਘ ਕਮਲ, ਲੇਖਾਕਾਰ ਅਮਰਜੀਤ ਕੌਰ, ਕਲਰਕ ਮਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪ੍ਰੈੱਸ ਕਲੱਬਾਂ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਅਤੇ ਟਰੱਸਟ ਵਲੋਂ ਮਾਤਾ ਦੀ ਚੌਂਕੀ ਉਪਰੰਤ ਭੰਡਾਰਾ ਰਵਾਨਾ ਅਗਲੀ ਖ਼ਬਰ ਸ੍ਰੀ ਕ੍ਰਿਸ਼ਨਾ ਕਲੱਬ ਭਦੌੜ ਵਲੋਂ ਕਰਵਾਈ ਜਾਂ ਰਹੀ ਪੰਜ ਰੋਜ਼ਾ ਸ੍ਰੀ ਮਦ ਭਾਗਵਤ ਕਥਾ ਦਾ ਕਾਰਡ ਕੀਤਾ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।