14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਨਵ-ਨਿਯੁਕਤ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਦਾ ਗੁਰੂ ਘਰ ਦੀ ਕਮੇਟੀ ਵਲੋਂ ਸਨਮਾਨ

ਤਪਾ ਮੰਡੀ, 13 ਅਗਸਤ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸਿਰ ਕੱਢ ਆਗੂ ਅਤੇ ਬਲਾਕ ਸੰਮਤੀ ਸ਼ਹਿਣਾ ਦੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲਵਾਂ ਨੂੰ ਹਾਈਕਮਾਂਡ ਵਲੋਂ ਯੂਥ ਵਿੰਗ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਨੰਗੇ ਪੈਰੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰ ਕੇ ਅਸ਼ੀਰਵਾਦ ਪ੍ਰਾਪਤ ਕਰਦਿਆਂ ਪਾਰਟੀ ਅਤੇ ਨਗਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਇਸ ਸਮੇਂ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਵਲੋਂ ਨਵ-ਨਿਯੁਕਤ ਯੂਥ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨਵ-ਨਿਯੁਕਤ ਯੂਥ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਦਾ ਸਨਮਾਨ ਕਰਦੇ। ਤਸਵੀਰ : ਵਿਜੇ ਸ਼ਰਮਾ ਪ੍ਰੀਤ ਰੰਧਾਵਾ 14-08-2026
ਤਪਾ ਮੰਡੀ, 13 ਅਗਸਤ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸਿਰ ਕੱਢ ਆਗੂ ਅਤੇ ਬਲਾਕ ਸੰਮਤੀ ਸ਼ਹਿਣਾ ਦੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲਵਾਂ ਨੂੰ ਹਾਈਕਮਾਂਡ ਵਲੋਂ ਯੂਥ ਵਿੰਗ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਨੰਗੇ ਪੈਰੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰ ਕੇ ਅਸ਼ੀਰਵਾਦ ਪ੍ਰਾਪਤ ਕਰਦਿਆਂ ਪਾਰਟੀ ਅਤੇ ਨਗਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਇਸ ਸਮੇਂ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਵਲੋਂ ਨਵ-ਨਿਯੁਕਤ ਯੂਥ ਵਿੰਗ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਸਾਹਿਬ ਦੀ ਹਾਜ਼ਰੀ ਵਿਚ ਰਣਦੀਪ ਸਿੰਘ ਢਿੱਲਵਾਂ ਨੇ ਕਿਹਾ ਕਿ ਸਮੂਹ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਾਂਗਾ ਅਤੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨਾਲ ਜੋੜਿਆ ਜਾਵੇਗਾ ਤਾਂ ਜੋ ਪਾਰਟੀ ਹੋਰ ਤੱਕੜੀ ਹੋ ਸਕੇ। ਇਸ ਸਮੇਂ ਸਰਪੰਚ ਕੁਲਵਿੰਦਰ ਸਿੰਘ ਢਿੱਲੋਂ ਸਰਕਲ ਪ੍ਰਧਾਨ ਤਪਾ (ਦਿਹਾਤੀ), ਕੁਲਦੀਪ ਸਿੰਘ ਖਾਲਸਾ ਪ੍ਰਧਾਨ, ਨੰਬਰਦਾਰ ਸਤਵਿੰਦਰ ਸਿੰਘ ਸੋਨਾ, ਇਕਬਾਲ ਸਿੰਘ, ਦਵਿੰਦਰ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਚਰਨਾ ਸਿੰਘ ਪੰਚ, ਤੇਜਾ ਸਿੰਘ ਪੰਚ, ਜਰਨੈਲ ਸਿੰਘ, ਸਤਵੰਤ ਸਿੰਘ ਪੰਚ, ਜਸਪਾਲ ਸਿੰਘ ਮੌਲੀ, ਬਲਦੀਪ ਸਿੰਘ, ਜਗਰਾਜ ਸਿੰਘ, ਜਗਸੀਰ ਸਿੰਘ, ਗੁਰਜੀਤ ਸਿੰਘ ਅਤੇ ਇੰਦਰਜੀਤ ਸਿੰਘ ਢਿੱਲੋਂ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਕ੍ਰਿਕਟ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਮਾਤਾ ਚਾਮੁ... ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਬਣੇਗੀ ਸਰਕਾਰ-ਰਮਨ ਜਵੰਧਾ ਆਮ ਆਦਮੀ ਪਾਰਟੀ ਦੇ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।