14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਕ੍ਰਿਕਟ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ 70ਵੇਂ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਜੇਤੂ ਖਿਡਾਰੀਆਂ ਅਤੇ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਕ੍ਰਿਕਟ ਟੀਮ ਲਈ ਚੋਣ ਕੀਤੀ ਗਈ ਹੈ। ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਦੱਸਿਆ ਕਿ ਸੰਸਥਾ ਦੇ ਅੰਡਰ 14 ਦੇ 5 ਅਤੇ ਅੰਡਰ 17 ਦੇ 2 ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਭਾਗ ਲੈਣ ਲਈ ਚੋਣ ਕੀਤੀ ਗਈ ਹੈ।

ਅਜੀਤ ਡੈਸਕ 14-08-2026
ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ 70ਵੇਂ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਜੇਤੂ ਖਿਡਾਰੀਆਂ ਅਤੇ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਕ੍ਰਿਕਟ ਟੀਮ ਲਈ ਚੋਣ ਕੀਤੀ ਗਈ ਹੈ। ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਦੱਸਿਆ ਕਿ ਸੰਸਥਾ ਦੇ ਅੰਡਰ 14 ਦੇ 5 ਅਤੇ ਅੰਡਰ 17 ਦੇ 2 ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਭਾਗ ਲੈਣ ਲਈ ਚੋਣ ਕੀਤੀ ਗਈ ਹੈ। ਸੰਸਥਾ ਦੀ ਕ੍ਰਿਕਟ ਟੀਮ ਨੇ ਲੜਕੇ ਅੰਡਰ 14 ’ਚ ਦੂਜਾ ਸਥਾਨ, ਅੰਡਰ 17 ’ਚ ਵਧੀਆਂ ਪ੍ਰਦਰਸ਼ਨ ਕੀਤਾ ਹੈ। ਸੰਸਥਾ ਦੇ ਕ੍ਰਿਕਟ ਖਿਡਾਰੀ ਅੰਡਰ 14 ’ਚ ਸਹਿਜਪ੍ਰੀਤ ਸਿੰਘ, ਅਰਮਾਨਦੀਪ ਸਿੰਘ ਸਿੱਧੂ, ਜਸਪ੍ਰੀਤ ਸਿੰਘ, ਗੁਰਸਿਮਰਨ ਸਿੰਘ ਅੱਠਵੀਂ ਜਮਾਤ, ਅਤੇ ਗੁਰਸ਼ਰਨ ਸਿੰਘ ਉੱਪਲ ਛੇਵੀਂ, ਲੜਕੇ ਅੰਡਰ 17 ਵਰਿੰਦਰ ਸਿੰਘ ਉੱਪਲ ਨੌਵੀਂ, ਸਾਹਿਲਦੀਪ ਸਿੰਘ ਦਸਵੀਂ ਦੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਐੱਸ.ਡੀ.ਐੱਮ. ਆਯੂਸ਼ ਗੋਇਲ ਰਾਸ਼ਟਰੀ ਝੰਡਾ ਲਹਿਰਾਉਣਗੇ ਅਗਲੀ ਖ਼ਬਰ ਸੱਤਾਧਾਰੀ ਪਾਰਟੀ ਨੂੰ ਆਪਣੇ ਉਮੀਦਵਾਰਾਂ ਦੀ ਹਾਰ ਦਿਸਣ ਲੱਗੀ-ਐਡਵੋਕੇਟ ਰਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।