15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਕਾਲ ਅਕੈਡਮੀ ਮਨਾਲ ਵਿਖੇ 80ਵਾਂ ਆਜ਼ਾਦੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ

ਮਹਿਲ ਕਲਾਂ, 14 ਅਗਸਤ (ਅਵਤਾਰ ਸਿੰਘ ਅਣਖੀ)ਕਲਗ਼ੀਧਰ ਟਰੱਸਟ, ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਮਨਾਲ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼-ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗਾਣ ਨਾਲ ਹੋਈ।

ਅਜੀਤ ਡੈਸਕ 15-08-2026
ਮਹਿਲ ਕਲਾਂ, 14 ਅਗਸਤ (ਅਵਤਾਰ ਸਿੰਘ ਅਣਖੀ)ਕਲਗ਼ੀਧਰ ਟਰੱਸਟ, ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਮਨਾਲ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼-ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗਾਣ ਨਾਲ ਹੋਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ, ਕਵੀਸ਼ਰੀ, ਗੀਤ ਅਤੇ ਮਨਮੋਹਕ ਕੋਰੀਓਗਰਾਫੀ ਰਾਹੀਂ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਸੈਨਾਨੀਆਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ। ਵਿਦਿਆਰਥੀਆਂ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਨੂੰ ਦੇਸ਼ ਪ੍ਰੇਮ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਅਧਿਆਪਕਾਂ ਨੇ ਵੀ ਆਜ਼ਾਦੀ ਦਿਵਸ ਦੇ ਇਤਿਹਾਸ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਰਸ਼ਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਮਹਾਨ ਆਜ਼ਾਦੀ ਸੈਨਾਨੀਆਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ਅਤੇ ਇੱਕ ਜ਼ਿੰਮੇਵਾਰ, ਇਮਾਨਦਾਰ ਅਤੇ ਦੇਸ਼-ਪ੍ਰੇਮੀ ਨਾਗਰਿਕ ਬਣਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਚੰਗੇ ਚਰਿੱਤਰ ਨਾਲ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਰਾਸ਼ਟਰ ਪ੍ਰੇਮ ਦੇ ਨਾਅਰਿਆਂ ਨਾਲ ਸਮਾਗਮ ਦਾ ਸਮਾਪਨ ਕੀਤਾ ਗਿਆ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਤਪਾ ਪਿੰਡ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਬੀ.ਐੱਸ.ਐੱਨ.ਐੱਲ. ਵਲੋਂ ਮੈਗਾ ਮੇਲਾ, ਲੋਕਾਂ ਨੂੰ ਨਵੀਆਂ ਸੇਵਾਵਾਂ ਤੇ ਵਿਸ਼ੇਸ਼ ਸਕੀਮਾਂ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।