ਮੀਰੀ ਪੀਰੀ ਮਾਰਚ ਦੇ ਸਵਾਗਤ ਸਬੰਧੀ ਵਿਸ਼ੇਸ਼ ਇਕੱਤਰਤਾ 16 ਨੂੰ
ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ (ਨਗਰ ਕੀਰਤਨ) ਦੇ ਬਰਨਾਲਾ ਪਹੁੰਚਣ ਨੂੰ ਲੈ ਕੇ ਸਿੱਖ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ ਮਿਤੀ 16 ਅਗਸਤ, ਦਿਨ ਐਤਵਾਰ ਨੂੰ ਸ਼ਾਮ 4 ਵਜੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਮੀਟਿੰਗ ਵਿਚ ਬਰਨਾਲਾ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ (ਨਗਰ ਕੀਰਤਨ) ਦੇ ਬਰਨਾਲਾ ਪਹੁੰਚਣ ਨੂੰ ਲੈ ਕੇ ਸਿੱਖ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ ਮਿਤੀ 16 ਅਗਸਤ, ਦਿਨ ਐਤਵਾਰ ਨੂੰ ਸ਼ਾਮ 4 ਵਜੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਮੀਟਿੰਗ ਵਿਚ ਬਰਨਾਲਾ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚਿਆ ਸੀ। ਹੁਣ ਇਹ ਮਾਰਚ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਮੁੜ ਆਰੰਭ ਹੋਵੇਗਾ ਅਤੇ ਵੱਖ-ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸੇ ਤਹਿਤ ਮੀਰੀ-ਪੀਰੀ ਖ਼ਾਲਸਾ ਮਾਰਚ 24 ਅਗਸਤ ਨੂੰ ਬਰਨਾਲਾ ਵਿਖੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਪਹੁੰਚੇਗਾ। 25 ਅਗਸਤ ਦੀ ਸਵੇਰ ਨੂੰ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਵੇਗਾ।