18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਦੌੜ, 17 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਪੰਜਾਬੀ ਸਭਿਆਚਾਰ ਦੇ ਪ੍ਰਤੀਕ ਤੀਆਂ ਦੇ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਮਨਜੀਤ ਕੌਰ ਸ਼ਹਿਣਾ ਪਹੁੰਚੇ ਜਿਨ੍ਹਾਂ ਦਾ ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ, ਪਿ੍ਰੰਸੀਪਲ ਕੁੰਜੂਮੋਲ ਜੋਅ ਤੇ ਵਾਇਸ ਪਿ੍ਰੰਸੀਪਲ ਜਸਮੇਲ ਸਿੰਘ ਨੇ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸਭਿਆਚਾਰ ਪੇਸ਼ਕਾਰੀਆਂ ਗਿੱਧਾ, ਭੰਗੜੇ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਸੁਭਲੀਨ ਕੌਰ ਮਾਤਾ : ਸਰਬਜੋਤ ਕੌਰ ਪਿਤਾ : ਮਨਪ੍ਰੀਤ ਸਿੰਘ ਵਾਸੀ : ਬਰਨਾਲਾ 18-08-2026
ਭਦੌੜ, 17 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਪੰਜਾਬੀ ਸਭਿਆਚਾਰ ਦੇ ਪ੍ਰਤੀਕ ਤੀਆਂ ਦੇ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਮਨਜੀਤ ਕੌਰ ਸ਼ਹਿਣਾ ਪਹੁੰਚੇ ਜਿਨ੍ਹਾਂ ਦਾ ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ, ਪਿ੍ਰੰਸੀਪਲ ਕੁੰਜੂਮੋਲ ਜੋਅ ਤੇ ਵਾਇਸ ਪਿ੍ਰੰਸੀਪਲ ਜਸਮੇਲ ਸਿੰਘ ਨੇ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸਭਿਆਚਾਰ ਪੇਸ਼ਕਾਰੀਆਂ ਗਿੱਧਾ, ਭੰਗੜੇ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਪੰਜਾਬੀ ਪਹਿਰਾਵੇ ਵਿਚ ਸਜੀਆਂ ਵਿਦਿਆਰਥਣਾਂ ਨੇ ਗਿੱਧੇ ਅਤੇ ਲੋਕ ਨਾਚਾਂ ਰਾਹੀਂ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤ ਝਲਕ ਪੇਸ਼ ਕੀਤੀ। ਪੰਜਾਬੀ ਲੋਕ ਗੀਤ, ਬੋਲੀਆਂ ਮਹਿੰਦੀ ਅਤੇ ਰਵਾਇਤੀ ਖੇਡਾਂ ਸਮਾਗਮ ਦਾ ਵਿਸ਼ੇਸ਼ ਆਕਰਸ਼ਕ ਰਹੇ। ਸਕੂਲ ਵਲੋਂ ਲਗਾਇਆ ਗਿਆ ਪੰਜਾਬੀ ਢਾਬਾ ਵੀ ਖਿੱਚ ਦਾ ਕੇਂਦਰ ਰਿਹਾ ਜਿਸ ਉਪਰ ਪੰਜਾਬੀ ਰਵਾਇਤੀ ਖਾਣੇ ਜਿਵੇਂ ਕਿ ਖੀਰ, ਗੁਲਗੁਲੇ, ਪੂੜੇ ਲੱਸੀ, ਮਿੱਸੀ ਰੋਟੀ ਦਾ ਸਭ ਨੇ ਅਨੰਦ ਮਾਣਿਆ। ਸਾਹਿੱਤਕਾਰ ਮੈਡਮ ਮਨਦੀਪ ਕੌਰ ਭਦੌੜ ਅਤੇ ਮੈਡਮ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਪੰਜਾਬੀ ਮਾਂ ਬੋਲੀ ਨਾਲ ਜੁੜਨ ਅਤੇ ਆਪਣੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦਿੱਤਾ। ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਗਤੀਵਿਧੀਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਬੂਟਾ ਸਿੰਘ ਚੌਹਾਨ ਦੀ ਸੰਪਾਦਿਤ ਪੁਸਤਕ ‘ਅਜੀਬ ਪਾਤਰਾਂ ਦੀ ਦਾਸਤਾਨ’ ਕੀਤੀ ਰਿਲੀਜ਼ ਅਗਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਦੂਜਾ ਸਥਾਨ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।