ਹਲਕਾ ਮਹਿਲ ਕਲਾਂ ਦੇ ਹਰ ਪਿੰਡ ’ਚੋਂ ਵੱਡੀ ਗਿਣਤੀ ’ਚ ਲੋਕ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜ ਰਹੇ ਹਨ-ਆਗੂ
ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਪਾਰਟੀ ਸਰਗਰਮੀਆਂ ਨੂੰ ਤੇਜ਼ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇਕਾਈ ਪ੍ਰਧਾਨ ਸਤਨਾਮ ਸਿੰਘ ਮਹਿਲ ਕਲਾਂ ਅਤੇ ਵਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਆਗੂ ਅਵਤਾਰ ਸਿੰਘ ਰਾਏਸਰ, ਪੂਰਨ ਸਿੰਘ ਗੰਡੇਵਾਲ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂਆਂ ਵਲੋਂ ਲਗਾਤਾਰ ਸਰਗਰਮੀ ਨੂੰ ਤੇਜ਼ ਕਰਦਿਆਂ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਪਾਰਟੀ ਸਰਗਰਮੀਆਂ ਨੂੰ ਤੇਜ਼ ਕਰਨ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇਕਾਈ ਪ੍ਰਧਾਨ ਸਤਨਾਮ ਸਿੰਘ ਮਹਿਲ ਕਲਾਂ ਅਤੇ ਵਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਆਗੂ ਅਵਤਾਰ ਸਿੰਘ ਰਾਏਸਰ, ਪੂਰਨ ਸਿੰਘ ਗੰਡੇਵਾਲ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਆਗੂਆਂ ਵਲੋਂ ਲਗਾਤਾਰ ਸਰਗਰਮੀ ਨੂੰ ਤੇਜ਼ ਕਰਦਿਆਂ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਵਾਲੀਆਂ ਰਾਜਨੀਤਕ ਧਿਰਾਂ ਨੇ ਲੋਕਾਂ ਨੂੰ ਆਰਥਿਕ ਕੰਗਾਲੀ ਵੱਲ ਧੱਕ ਦਿੱਤਾ ਹੈ। ਅਜੇ ਤੱਕ ਵੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲੈਣ ਲਈ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ। ਅੱਜ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਤਰ੍ਹਾਂ-ਤਰ੍ਹਾਂ ਦੇ ਬਿਆਨ ਦਿੱਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਮੌਜੂਦਾ ਰਾਜ ਵਿਚ ਹੱਕ ਮੰਗਦੇ ਲੋਕਾਂ ਅਤੇ ਇਨਸਾਫ਼ ਮੰਗਦੇ ਸਿੱਖਾਂ ’ਤੇ ਗੰਦੇ ਪਾਣੀ ਦੀ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੀ ਸਿੱਖ ਸੰਗਤ ’ਤੇ ਕੀਤਾ ਜ਼ੁਲਮ ਪੰਜਾਬ ਦੇ ਲੋਕ ਨਹੀਂ ਭੁੱਲਣਗੇ ਅਤੇ ਆੳਂੁਦੀਆਂ ਵਿਧਾਨ ਸਭਾ ਚੋਣਾਂ ’ਚ ਵਾਰਸ ਪੰਜਾਬ ਦੇ ਵੱਡੀ ਜਿੱਤ ਦਰਜ ਕਰੇਗੀ। ਇਸ ਮੌਕੇ ਭਾਈ ਸਤਿਨਾਮ ਸਿੰਘ ਅਤੇ ਵਰਿੰਦਰ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਨੂੰ ਭਰਵਾਂ ਸਹਿਯੋਗ ਮਿਲੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪਹਿਲਾਂ ਰਾਜ ਕਰ ਚੁੱਕੀਆਂ ਪਾਰਟੀਆਂ ਦੇ ਝੂਠੇ ਲਾਰਿਆਂ ਅਤੇ ਵਾਅਦਿਆਂ ਦੇ ਬਹਿਕਾਵੇ ਵਿਚ ਨਾ ਆਉਣ ਸਗੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਵਾਰਿਸ ਪੰਜਾਬ ਦੇ ਪਾਰਟੀ ਦਾ ਸਾਥ ਦੇਣ। ਇਸ ਸਮੇਂ ਜਗਰੂਪ ਸਿੰਘ, ਕਿਰਪਾਲ ਸਿੰਘ ਮਹਿਲ ਕਲਾਂ, ਸੋਹਣ ਸਿੰਘ, ਬੂਟਾ ਸਿੰਘ, ਰਾਜੂ ਸਿੰਘ, ਗੁਰਭਿੰਦਰ ਸਿੰਘ, ਮਲਕੀਤ ਸਿੰਘ ਮਹਿਲ ਕਲਾਂ, ਆਦਿ ਹਾਜ਼ਰ ਸਨ।