19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਦੇ ਦਿੱਤੇ ਗਏ ਬੰਦ ਦੇ ਸੱਦੇ ਸੰਬੰਧੀ ਹੋਈ ਮੀਟਿੰਗ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ਼ ਮੋਰਚੇ ਵਲੋਂ ਮਿਤੀ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਸਬੰਧੀ ਮੋਰਚੇ ਦੇ ਆਗੂਆਂ ਦੀ ਮੀਟਿੰਗ ਰੈਸਟ ਹਾਊਸ ਵਿਖੇ ਹੋਈ। ਉਪਰੰਤ ਗੱਲਬਾਤ ਕਰਦਿਆਂ ਜਥੇਦਾਰ ਦਰਸ਼ਨ ਸਿੰਘ ਮੰਡੇਰ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਸਮੂਹ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਸੰਗਤਾਂ ਅਤੇ ਪੰਜਾਬੀਆਂ ਨੂੰ ਇਸ ਬੰਦ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੋਰਚੇ ਦੇ ਆਗੂ। ਅਜੀਤ ਤਸਵੀਰ 19-08-2026
ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ਼ ਮੋਰਚੇ ਵਲੋਂ ਮਿਤੀ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਸਬੰਧੀ ਮੋਰਚੇ ਦੇ ਆਗੂਆਂ ਦੀ ਮੀਟਿੰਗ ਰੈਸਟ ਹਾਊਸ ਵਿਖੇ ਹੋਈ। ਉਪਰੰਤ ਗੱਲਬਾਤ ਕਰਦਿਆਂ ਜਥੇਦਾਰ ਦਰਸ਼ਨ ਸਿੰਘ ਮੰਡੇਰ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਸਮੂਹ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਸੰਗਤਾਂ ਅਤੇ ਪੰਜਾਬੀਆਂ ਨੂੰ ਇਸ ਬੰਦ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਦਿੱਲੀ ਵਿਖੇ ਗਵਰਨਰ ਹਾਊਸ ਤੱਕ ਪਹੁੰਚ ਕੇ ਮੰਗ-ਪੱਤਰ ਦੇਣ ਦੀ ਕੋਸ਼ਿਸ਼ ਦੌਰਾਨ ਸਿਮਰਨਜੀਤ ਸਿੰਘ ਮਾਨ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਗਈ। ਸ: ਮਾਨ ਨੂੰ ਹਿਰਾਸਤ ਵਿਚ ਲੈ ਕੇ ਰਾਤ ਸਮੇਂ ਛੱਡਿਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਤੁਰੰਤ ਰੱਦ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਬੰਦੀ ਸਿੰਘਾਂ ਦੇ ਮਾਮਲੇ ਵਿਚ ਪੱਤਰ ਲਿਖ ਕੇ ਉਨ੍ਹਾਂ ਨੂੰ ਰਾਹਤ ਦੇਣ ਅਤੇ ਪਰਿਵਾਰਕ ਮੁਲਾਕਾਤ ਦੀ ਮੰਗ ਕੀਤੀ ਜਾ ਰਹੀ ਹੈ ਜਦਕਿ ਦੂਜੇ ਪਾਸੇ ਸਿੱਖ ਆਗੂਆਂ ਨਾਲ ਕਥਿਤ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਵਿਅਕਤੀ ਜਾਂ ਇੱਕ ਧਿਰ ਤੱਕ ਸੀਮਤ ਨਹੀਂ ਹੈ, ਸਗੋਂ ਬੰਦੀ ਸਿੰਘਾਂ ਦੀ ਰਿਹਾਈ ਨਾਲ ਜੁੜਿਆ ਮੁੱਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 21 ਅਗਸਤ ਨੂੰ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬੰਦ ਨੂੰ ਸਫਲ ਬਣਾਇਆ ਜਾਵੇ। ਇਸ ਮੌਕੇ ਅਵਤਾਰ ਸਿੰਘ, ਦੀਪਕ ਸਿੰਗਲਾ, ਪ੍ਰਿੰਸੀਪਲ ਬਲਦੇਵ ਸਿੰਘ, ਉੱਤਮ ਬਾਂਸਲ, ਭੁਪਿੰਦਰਜੀਤ ਕੌਰ, ਜਗਦੀਪ ਸਿੰਘ, ਕਮਲਦੀਪ ਸਿੰਘ, ਹਰਿੰਦਰਜੀਤ ਸਿੰਘ ਢੀਂਡਸਾ, ਗੁਰਜੰਟ ਸਿੰਘ, ਗੁਰਤੇਜ ਸਿੰਘ, ਜਰਨੈਲ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ ਅਗਲੀ ਖ਼ਬਰ ਐੱਸ.ਸੀ. ਲਾਭਪਾਤਰੀਆਂ ਲਈ 2 ਹਫ਼ਤੇ ਦੀ ਮੁਫ਼ਤ ਸਿਖਲਾਈ ਲਈ ਕਾਊਂਸਲਿੰਗ 7 ਸਤੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।