ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਣਦੀਪ ਢਿੱਲਵਾਂ ਦਾ ਪਾਰਟੀ ਆਗੂਆਂ ਵਲੋਂ ਸਨਮਾਨ
ਭਦੌੜ, 19 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਵਿੰਗ ਅੰਦਰ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਬਲਾਕ ਸੰਮਤੀ ਸ਼ਹਿਣਾ ਦੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲਵਾਂ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਦਿਹਾਤੀ ਬਰਨਾਲਾ ਨਿਯੁਕਤ ਕਰਨ ’ਤੇ ਹਲਕਾ ਭਦੌੜ ਦੇ ਅਕਾਲੀ ਖੇਮੇ ਵਲੋਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਨਿਯੁਕਤੀ ਦਾ ਭਰਵਾਂ ਸਵਾਗਤ ਕਰਦੇ ਹੋਏ ਸਨਮਾਨ ਕੀਤਾ ਗਿਆ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਰਣਦੀਪ ਸਿੰਘ ਢਿੱਲਵਾਂ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਆਪਣੀ ਵਫ਼ਾਦਾਰੀ ਦਾ ਸਬੂਤ ਦਿੰਦੇ ਹੋਏ ਵਿਰੋਧੀ ਸਰਕਾਰਾਂ ਦਾ ਸਾਹਮਣਾ ਕਰਦੇ ਹੋਏ ਨਿਡਰਤਾ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਔਖੇ ਹਲਾਤਾਂ ਦੇ ਬਾਵਜੂਦ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ’ਤੇ ਕਾਇਮ ਰਹਿੰਦਿਆਂ ਲੋਕਾਂ ਦੇ ਹੱਕ ਲਈ ਸੰਘਰਸ਼ ਕੀਤਾ ਜਿਸ ਕਰ ਕੇ ਪਾਰਟੀ ਵਲੋਂ ਰਣਦੀਪ ਸਿੰਘ ਢਿੱਲਵਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਭਦੌੜ, 19 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਵਿੰਗ ਅੰਦਰ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਬਲਾਕ ਸੰਮਤੀ ਸ਼ਹਿਣਾ ਦੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲਵਾਂ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਦਿਹਾਤੀ ਬਰਨਾਲਾ ਨਿਯੁਕਤ ਕਰਨ ’ਤੇ ਹਲਕਾ ਭਦੌੜ ਦੇ ਅਕਾਲੀ ਖੇਮੇ ਵਲੋਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਨਿਯੁਕਤੀ ਦਾ ਭਰਵਾਂ ਸਵਾਗਤ ਕਰਦੇ ਹੋਏ ਸਨਮਾਨ ਕੀਤਾ ਗਿਆ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਰਣਦੀਪ ਸਿੰਘ ਢਿੱਲਵਾਂ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਆਪਣੀ ਵਫ਼ਾਦਾਰੀ ਦਾ ਸਬੂਤ ਦਿੰਦੇ ਹੋਏ ਵਿਰੋਧੀ ਸਰਕਾਰਾਂ ਦਾ ਸਾਹਮਣਾ ਕਰਦੇ ਹੋਏ ਨਿਡਰਤਾ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਔਖੇ ਹਲਾਤਾਂ ਦੇ ਬਾਵਜੂਦ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ’ਤੇ ਕਾਇਮ ਰਹਿੰਦਿਆਂ ਲੋਕਾਂ ਦੇ ਹੱਕ ਲਈ ਸੰਘਰਸ਼ ਕੀਤਾ ਜਿਸ ਕਰ ਕੇ ਪਾਰਟੀ ਵਲੋਂ ਰਣਦੀਪ ਸਿੰਘ ਢਿੱਲਵਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਸਮੇਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਬਲਵਿੰਦਰ ਸਿੰਘ ਲਧਰੋਈਆ, ਜਗਸੀਰ ਸਿੰਘ ਜੱਗਾ ਬੁੱਟਰ, ਯੂਥ ਸਰਕਲ ਪ੍ਰਧਾਨ ਪ੍ਰਧਾਨ ਗੁਰਦੀਪ ਸਿੰਘ, ਲਾਭ ਸਿੰਘ ਲਧਰੋਈਆ, ਸਰਪੰਚ ਗੁਰਜੰਟ ਸਿੰਘ ਕਾਲਾ ਜੈਦ, ਸਾਬਕਾ ਸਰਪੰਚ ਚਰਨ ਸਿੰਘ ਮਾਨ, ਸੋਹਣ ਸਿੰਘ ਸਿੱਧੂ, ਹਰਦੇਵ ਸਿੰਘ ਧਾਲੀਵਾਲ, ਦਰਸ਼ਨ ਸਿੰਘ ਘੋੜਾ, ਉਕਾਂਰ ਸਿੰਘ ਉਮੀ ਮਾਨ, ਰਣਜੀਤ ਸਿੰਘ ਜੀਤਾ, ਸੁਖਚੈਨ ਸਿੰਘ ਸੁਖੀ ਭੁੱਲਰ, ਗੁਰਚਰਨ ਸਿੰਘ, ਬੀਬੀ ਗਿਆਨ ਕੌਰ ਸਾਬਕਾ ਕੌਂਸਲਰ ਸਮੇਤ ਹੋਰ ਵੀ ਆਗੂ ਹਾਜ਼ਰ ਹਾਜ਼ਰ ਸਨ।