20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਾਰਕਫੈੱਡ ਨੇ ਪਿੰਡ ਧਨੇਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਮਹਿਲ ਕਲਾਂ, 19 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਧਨੇਰ ਵਿਖੇ ਸਹਿਕਾਰੀ ਖੇਤੀਬਾੜੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤੀ ਗਿਆ। ਇਸ ਕੈਂਪ ਵਿਚ ਬਰਨਾਲਾ ਜ਼ਿਲ੍ਹੇ ਦੇ ਖਾਦ ਸਪਲਾਈ ਅਫਸਰ, ਮੁਹੰਮਦ ਯਾਸੀਨ ਵਲੋਂ ਕਿਸਾਨਾਂ ਨੂੰ ਖਾਦਾਂ ਬਾਰੇ ਜਾਣਕਾਰੀ ਦਿੱਤੀ ਗਈ, ਤੇ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਲੋੜ ਅਨੁਸਾਰ ਹੀ ਕਰਨੀ ਚਾਹੀਦੀ ਹੈ ਬੇਫਾਲਤੂ ਦਵਾਈਆਂ ਤੇ ਖਾਦਾਂ ਦੀ ਕੀਤੀ ਗਈ ਵਰਤੋਂ ਫ਼ਸਲ ਤੇ ਸਾਡੀ ਸਿਹਤ ਲਈ ਬਹੁਤ ਨੁਕਸਾਨਦਾਇਕ ਹੈ।

ਅਜੀਤ ਡੈਸਕ 20-08-2026
ਮਹਿਲ ਕਲਾਂ, 19 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਧਨੇਰ ਵਿਖੇ ਸਹਿਕਾਰੀ ਖੇਤੀਬਾੜੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤੀ ਗਿਆ। ਇਸ ਕੈਂਪ ਵਿਚ ਬਰਨਾਲਾ ਜ਼ਿਲ੍ਹੇ ਦੇ ਖਾਦ ਸਪਲਾਈ ਅਫਸਰ, ਮੁਹੰਮਦ ਯਾਸੀਨ ਵਲੋਂ ਕਿਸਾਨਾਂ ਨੂੰ ਖਾਦਾਂ ਬਾਰੇ ਜਾਣਕਾਰੀ ਦਿੱਤੀ ਗਈ, ਤੇ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਲੋੜ ਅਨੁਸਾਰ ਹੀ ਕਰਨੀ ਚਾਹੀਦੀ ਹੈ ਬੇਫਾਲਤੂ ਦਵਾਈਆਂ ਤੇ ਖਾਦਾਂ ਦੀ ਕੀਤੀ ਗਈ ਵਰਤੋਂ ਫ਼ਸਲ ਤੇ ਸਾਡੀ ਸਿਹਤ ਲਈ ਬਹੁਤ ਨੁਕਸਾਨਦਾਇਕ ਹੈ। ਇਸ ਸਮੇਂ ਦੌਰਾਨ ਮਾਰਕਫੈੱਡ ਦੇ ਉਤਪਾਦ ਜਿਵੇਂ ਕਿ ਕੈਟਲਫੀਡ, ਖਾਣਯੋਗ ਵਸਤੂਆਂ ਘਿਉ, ਸਰੋਂ੍ਹ ਦਾ ਤੇਲ, ਰਿਫਾਇੰਡ, ਸ਼ਹਿਦ ਆਦਿ ਬਾਰੇ ਵੀ ਜਾਣਕਾਰੀ ਉਨ੍ਹਾਂ ਵਲੋਂ ਦਿੱਤੀ ਗਈ। ਇਸ ਮੌਕੇ ਸਨਦੀਪ ਸਿੰਘ ਵਲੋਂ ਖੇਤੀਬਾੜੀ ਦੀਆਂ ਸਮੱਸਿਆਵਾਂ, ਬਿਮਾਰੀਆਂ ਤੇ ਨਦੀਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਫ਼ਸਲਾਂ ਲਈ ਮਾਰਕਫੈੱਡ ਵਲੋਂ ਤਿਆਰ ਕੀਤੀਆਂ ਜਾਂਦੀਆਂ ਦਵਾਈਆਂ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸਭਾ ਦੇ ਪ੍ਰਧਾਨ ਮਹਿੰਦਰ ਸਿੰਘ, ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ, ਸਤਨਾਮ ਸਿੰਘ, ਸਹਿਕਾਰੀ ਸਭਾਵਾਂ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਅਤੇ ਸਹਿਕਾਰੀ ਸਭਾਵਾਂ ਦੇ ਬਲਾਕ ਪ੍ਰਧਾਨ ਗਿਆਨ ਸਿੰਘ ਵਲੋਂ ਵਿਸ਼ੇਸ਼ ਸ਼ਮੂਲੀਅਤ ਕੀਤੀ ਗਈ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਢਿਲਵਾਂ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।