20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਯੂਨੀਵਰਸਿਟੀ ਕਾਲਜ ਢਿਲਵਾਂ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਤਪਾ ਮੰਡੀ, 19 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਕਾਲਜ ਪ੍ਰਿੰਸੀਪਲ ਡਾ: ਲਖਵਿੰਦਰ ਸਿੰਘ ਰੱਖੜਾ ਨੇ ਦੱਸਿਆ ਕਿ ਬ੍ਰਹਮ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਨੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਮੈਡੀਕਲ ਵਿੰਗ ਦੇ ਸਹਿਯੋਗ ਨਾਲ ਕਾਲਜ ਵਿਚ ਗਤੀਵਿਧੀਆਂ ਕੀਤੀਆਂ ਗਈਆਂ।

ਹੁਸਨਪ੍ਰੀਤ ਕੌਰ ਪਿਤਾ : ਬਾਬਾ ਬਲਵੀਰ ਸਿੰਘ ਮਾਤਾ : ਰਾਜਵਿੰਦਰ ਕੌਰ ਵਾਸੀ : ਬਰਨਾਲਾ 20-08-2026
ਤਪਾ ਮੰਡੀ, 19 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਕਾਲਜ ਪ੍ਰਿੰਸੀਪਲ ਡਾ: ਲਖਵਿੰਦਰ ਸਿੰਘ ਰੱਖੜਾ ਨੇ ਦੱਸਿਆ ਕਿ ਬ੍ਰਹਮ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਨੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਮੈਡੀਕਲ ਵਿੰਗ ਦੇ ਸਹਿਯੋਗ ਨਾਲ ਕਾਲਜ ਵਿਚ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਧਿਆਤਮਿਕਤਾ ਅਤੇ ਸਕਾਰਾਤਮਿਕ ਜੀਵਨ ਸ਼ੈਲੀ ਨਾਲ ਜੋੜਨਾ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਕਦਮ ਹੈ। ਕਾਲਜ ਵਲੋਂ ਸਮੇਂ-ਸਮੇਂ ’ਤੇ ਅਜਿਹੇ ਉਸਾਰੂ ਸੈਮੀਨਾਰ ਕਰਵਾਉਣਾ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਮਾਨਸਿਕ ਵਿਕਾਸ ਲਈ ਬੇਹੱਦ ਸਹਾਈ ਸਿੱਧ ਹੁੰਦਾ ਹੈ। ਪ੍ਰਿੰਸੀਪਲ ਰੱਖੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਨਸ਼ੇ ਛੱਡੋ, ਕੋਹੜ ਵੱਢੋ ਪੰਜਾਬ ਵਿਚ ਨਸ਼ਿਆਂ ਦੇ ਖ਼ਿਲਾਫ਼ ਚਲਾਈਆਂ ਜਾਣ ਵਾਲੀਆਂ ਜਾਗਰੂਕਤਾ ਮੁਹਿੰਮਾਂ ਦਾ ਇੱਕ ਪ੍ਰਮੁੱਖ ਅਤੇ ਪ੍ਰਭਾਵਸ਼ਾਲੀ ਨਾਅਰਾ ਹੈ। ਇਸ ਦਾ ਮਤਲਬ ਹੈ ਕਿ ਨਸ਼ਾ ਇੱਕ ਅਜਿਹੀ ਬਿਮਾਰੀ (ਕੋਹੜ) ਹੈ ਜੋ ਪੂਰੇ ਪਰਿਵਾਰ ਅਤੇ ਸਮਾਜ ਨੂੰ ਬਰਬਾਦ ਕਰ ਦਿੰਦੀ ਹੈ, ਇਸ ਲਈ ਇਸ ਨੂੰ ਜੜ੍ਹ ਤੋਂ ਖ਼ਤਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਸਟਾਫ਼ ਅਤੇ ਬ੍ਰਹਮ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਦੇ ਵਿਦਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਗਹਿਲ ਦੇ ਸੰਧੂ ਪਰਿਵਾਰ ਨੂੰ ਸਦਮਾ, ਜਸਵੀਰ ਕੌਰ ਸੰਧੂ ਦਾ ਕੈਂਸਰ ਕਾਰਨ ਦਿਹਾਂਤ ਅਗਲੀ ਖ਼ਬਰ ਮਾਰਕਫੈੱਡ ਨੇ ਪਿੰਡ ਧਨੇਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।