ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਡੇਰਾ ਬਾਬਾ ਵਰਿਆਮ ਸਿੰਘ ਦੀ ਦਰਸ਼ਨੀ ਡਿਉਢੀ ਦਾ ਕੰਮ ਸ਼ੁਰੂ
ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)-ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਡੇਰਾ ਸੰਤ ਬਾਬਾ ਵਰਿਆਮ ਸਿੰਘ ਜੀ ਨਿਰਮਲੇ ਦੀ ਦਰਸ਼ਨੀ ਡਿਉਢੀ ਮੇਨ ਗੇਟ ਦਾ ਕੰਮ ਦੇਸ਼ ਵਿਦੇਸ਼ ਅਤੇ ਇਲਾਕੇ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਆਰੰਭ ਕੀਤਾ ਜਾ ਚੁੱਕਿਆ ਹੈ। ਇਸ ਦਰਸ਼ਨੀ ਡਿਉਢੀ ਦੇ ਮੇਨ ਗੇਟ ਦੀ ਉਸਾਰੀ ਆਰੰਭ ਕਰਨ ਸਮੇਂ ਸਮੁੱਚੀ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੀ ਮੌਜੂਦਗੀ ਵਿਚ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਵਲੋਂ ਅਰਦਾਸ ਬੇਨਤੀ ਕੀਤੀ ਗਈ, ਉਸ ਉਪਰੰਤ ਪ੍ਰਧਾਨ ਸੂਬਾ ਸਿੰਘ ਅਤੇ ਭਾਈ ਨਿਰਮਲ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੁਰਾਣੇ ਧਾਰਮਿਕ ਅਸਥਾਨ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਰੰਗ ਰੋਗਨ, ਗੱਦੇ ਅਤੇ ਮੈਟਾਂ ਦੀ ਸੇਵਾ ਦਾ ਕੰਮ ਸਾਰੇ ਹੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੰਮ ਨੇਪਰੇ ਚਾੜ੍ਹਿਆ ਗਿਆ ਹੈ।
ਸ਼ਹਿਣਾ, 20 ਅਗਸਤ (ਸੁਰੇਸ਼ ਗੋਗੀ)-ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਡੇਰਾ ਸੰਤ ਬਾਬਾ ਵਰਿਆਮ ਸਿੰਘ ਜੀ ਨਿਰਮਲੇ ਦੀ ਦਰਸ਼ਨੀ ਡਿਉਢੀ ਮੇਨ ਗੇਟ ਦਾ ਕੰਮ ਦੇਸ਼ ਵਿਦੇਸ਼ ਅਤੇ ਇਲਾਕੇ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਆਰੰਭ ਕੀਤਾ ਜਾ ਚੁੱਕਿਆ ਹੈ। ਇਸ ਦਰਸ਼ਨੀ ਡਿਉਢੀ ਦੇ ਮੇਨ ਗੇਟ ਦੀ ਉਸਾਰੀ ਆਰੰਭ ਕਰਨ ਸਮੇਂ ਸਮੁੱਚੀ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੀ ਮੌਜੂਦਗੀ ਵਿਚ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਵਲੋਂ ਅਰਦਾਸ ਬੇਨਤੀ ਕੀਤੀ ਗਈ, ਉਸ ਉਪਰੰਤ ਪ੍ਰਧਾਨ ਸੂਬਾ ਸਿੰਘ ਅਤੇ ਭਾਈ ਨਿਰਮਲ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੁਰਾਣੇ ਧਾਰਮਿਕ ਅਸਥਾਨ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਰੰਗ ਰੋਗਨ, ਗੱਦੇ ਅਤੇ ਮੈਟਾਂ ਦੀ ਸੇਵਾ ਦਾ ਕੰਮ ਸਾਰੇ ਹੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੰਮ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਦਰਸ਼ਨੀ ਡਿਉਢੀ ਮੇਨ ਗੇਟ ਦੀ ਉਸਾਰੀ ਆਰੰਭ ਹੋਈ ਹੈ ਉਹ ਵੀ ਸਮੂਹ ਦਾਨੀ ਸੱਜਣਾਂ ਵਲੋਂ ਆਪਣੇ ਦਸ਼ਾ ਨਹੁੰਆਂ ਦੀ ਕਿਰਤ ਕਮਾਈ ਵਿਚੋਂ ਭੇਜੀ ਜਾ ਰਹੀ ਸੇਵਾ ਨਾਲ ਹੀ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਬੰਧਕ ਕਮੇਟੀ ਸਾਰੇ ਹੀ ਨਗਰ ਨਿਵਾਸੀਆਂ ਅਤੇ ਦਾਨੀ ਸੱਜਣਾਂ ਤੇ ਐਨ.ਆਰ.ਆਈ. ਸਿੱਖ ਸੰਗਤਾਂ ਦੀ ਹਮੇਸ਼ਾ ਰਿਣੀ ਰਹੇਗੀ ਜੋ ਇਸ ਅਸਥਾਨ ਦੇ ਲੰਮੇ ਸਮੇਂ ਤੋਂ ਅਧੂਰੇ ਪਏ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਵੱਡਾ ਯੋਗਦਾਨ ਦੇ ਰਹੇ ਹਨ। ਇਸ ਮੌਕੇ ਹਰਜੀਤ ਸਿੰਘ ਖਹਿਰਾ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਨੇਕ ਸਿੰਘ, ਡਾ: ਮੋਦਨ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਰਮੇਸ਼ ਕੁਮਾਰ ਸ਼ਰਮਾ, ਹਰਜੀਤ ਸਿੰਘ ਸਾਬਕਾ ਪੰਚ, ਜੱਗਾ ਸਿੰਘ ਨੰਬਰਦਾਰ, ਸੁਖਦੇਵ ਸਿੰਘ ਪਟਵਾਰੀ, ਬਲਵਿੰਦਰ ਸਿੰਘ ਫ਼ੌਜੀ, ਨਵੀ ਪਟਵਾਰੀ, ਨਰੰਜਣ ਸਿੰਘ ਝੁਰੜ, ਅਮਨ ਰੰਧਾਵਾ, ਸਨੀ ਰੰਧਾਵਾ, ਗ੍ਰੰਥੀ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।