21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਟਰੈਫ਼ਿਕ ਪੁਲਿਸ ਨੇ ਵਾਹਨਾਂ ਦੀ ਚੈਕਿੰਗ ਕਰ ਕੇ ਕੱਟੇ ਚਲਾਨ

ਬਰਨਾਲਾ, 20 ਅਗਸਤ (ਰਾਜ ਪਨੇਸਰ)-ਸਥਾਨਕ ਜੌੜੇ ਪੰਪਾਂ ਨਜ਼ਦੀਕ ਟਰੈਫ਼ਿਕ ਪੁਲਿਸ ਵਲੋਂ ਦੋ ਪਹੀਆ, ਚਾਰ ਪਹੀਆ ਵਾਹਨਾਂ ਨੂੰ ਚੈੱਕ ਕਰ ਕੇ ਚਲਾਨ ਕੱਟੇ ਗਏ। ਜਾਣਕਾਰੀ ਦਿੰਦਿਆਂ ਟਰੈਫ਼ਿਕ ਪੁਲਿਸ ਦੇ ਏ.

ਅਜੀਤ ਡੈਸਕ 21-08-2026
ਬਰਨਾਲਾ, 20 ਅਗਸਤ (ਰਾਜ ਪਨੇਸਰ)-ਸਥਾਨਕ ਜੌੜੇ ਪੰਪਾਂ ਨਜ਼ਦੀਕ ਟਰੈਫ਼ਿਕ ਪੁਲਿਸ ਵਲੋਂ ਦੋ ਪਹੀਆ, ਚਾਰ ਪਹੀਆ ਵਾਹਨਾਂ ਨੂੰ ਚੈੱਕ ਕਰ ਕੇ ਚਲਾਨ ਕੱਟੇ ਗਏ। ਜਾਣਕਾਰੀ ਦਿੰਦਿਆਂ ਟਰੈਫ਼ਿਕ ਪੁਲਿਸ ਦੇ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਸਮਾਜ ਵਿਰੋਧੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਜਾਰੀ ਹੋਏ ਹਨ ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸੇ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਨਾਕਿਆਂ ’ਤੇ ਟਰੈਫ਼ਿਕ ਪੁਲਿਸ ਵਲੋਂ ਟੀਮਾਂ ਬਣਾ ਕੇ ਵਾਹਨ ਚੈੱਕ ਕੀਤੇ ਗਏ। ਅੱਜ ਜੌੜੇ ਪੰਪਾਂ ਨਜ਼ਦੀਕ ਪੂਰੀ ਟੀਮ ਵਲੋਂ ਸਪੈਸ਼ਲ ਨਾਕਾ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਕਈ ਵਾਹਨਾਂ ਦੇ ਚਲਾਨ ਵੀ ਕੱਟੇ ਗਏ। ਅਸੀਂ ਸਾਰੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਆਪਣੇ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਪੂਰੇ ਰੱਖੋ ਜੇਕਰ ਤੁਹਾਨੂੰ ਟਰੈਫ਼ਿਕ ਪੁਲਿਸ ਰੁਕਣ ਦਾ ਇਸ਼ਾਰਾ ਕਰਦੀ ਹੈ ਤਾਂ ਆਪਣਾ ਵਹੀਕਲ ਰੋਕੋ ਨਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰੋ। ਬਾਕੀ ਦੁਕਾਨਦਾਰਾਂ ਵੀਰਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਆਪਣੀਆਂ ਦੁਕਾਨਾਂ ਅੱਗੇ ਵਹੀਕਲ ਠੀਕ ਢੰਗ ਨਾਲ ਖੜ੍ਹਾ ਕਰੋ ਤਾਂ ਜੋ ਟਰੈਫ਼ਿਕ ਵਿਚ ਕੋਈ ਵਿਘਨ ਨਾ ਪਵੇ। ਇਸ ਮੌਕੇ ਹੌਲਦਾਰ ਰਾਮ ਸਿੰਘ, ਮਹਿਲਾ ਹੌਲਦਾਰ ਗੁਰਪ੍ਰੀਤ ਕੌਰ, ਕਾਂਸਟੇਬਲ ਗੁਰਜੋਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਪੰਡੋਰੀ ਵਲੋਂ ਜਸਵੀਰ ਸਿੰਘ ਮਾਹੀ ਚੀਮਾ ਦਾ ਸੋਸ਼ਲ ਮੀਡੀਆ ਬਲਾਕ ਪ੍ਰਧਾਨ ਨਿਯੁਕਤ ਹੋਣ ’ਤੇ ਕੀਤਾ ਸਨਮਾਨ ਅਗਲੀ ਖ਼ਬਰ ਸ੍ਰੀ ਵਰੁਣ ਦੇਵ ਮੰਦਰ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਭਲਕੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।