21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੂਬੇ ਦੇ ਲੋਕ ਹੁਣ ਵਿਧਾਨ ਸਭਾ ਚੋਣਾਂ 2027 ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ - ਕਮਲਜੀਤ ਚੱਕ

ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ)-ਲੋਕਾਂ ਦੀਆਂ ਹੱਕੀ ਮੰਗਾਂ ਤੋਂ ਪਾਸਾ ਵੱਟ ਕੇ ਹੱਕ ਮੰਗਦੇ ਲੋਕਾਂ ਉਪਰ ਜ਼ੁਲਮ ਢਾਹਿਆ ਜਾ ਰਿਹਾ ਹੈ। ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਸਰਕਾਰ ਹੁਣ ਲੋਕਾਂ ਦੇ ਮਨਾ ਤੋਂ ਲਹਿ ਗਈ ਹੈ।

ਕਮਲਜੀਤ ਸਿੰਘ ਚੱਕ ਸੀਨੀਅਰ ਆਗੂ ਕਾਂਗਰਸ। 21-08-2026
ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ)-ਲੋਕਾਂ ਦੀਆਂ ਹੱਕੀ ਮੰਗਾਂ ਤੋਂ ਪਾਸਾ ਵੱਟ ਕੇ ਹੱਕ ਮੰਗਦੇ ਲੋਕਾਂ ਉਪਰ ਜ਼ੁਲਮ ਢਾਹਿਆ ਜਾ ਰਿਹਾ ਹੈ। ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਸਰਕਾਰ ਹੁਣ ਲੋਕਾਂ ਦੇ ਮਨਾ ਤੋਂ ਲਹਿ ਗਈ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਚੱਕ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਕਾਰਜਸ਼ੈਲੀ ਵਿਚ ਕੋਈ ਵੱਡਾ ਅੰਤਰ ਨਹੀਂ ਹੈ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਸਰਕਾਰ ਤੋਂ ਹਰ ਕਾਰਵਾਈ ਅਤੇ ਹਰ ਫ਼ੈਸਲੇ ਦਾ ਹਿਸਾਬ ਮੰਗਣਗੇ। ਕਾਂਗਰਸੀ ਆਗੂ ਚੱਕ ਨੇ ਕਿਹਾ ਕਿ ਲੋਕਤੰਤਰ ਵਿਚ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਸਰਕਾਰਾਂ ਨੂੰ ਇਸ ਅਧਿਕਾਰ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਮਹਿਲ ਕਲਾਂ ਅੰਦਰ ਕਾਂਗਰਸ ਪਾਰਟੀ ਦੀ ਸਥਿਤੀ ਹੇਠਲੇ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ, ਬਲਾਕ ਪ੍ਰਧਾਨ ਸ਼ੇਰਪੁਰ ਜਸਮੇਲ ਸਿੰਘ ਬੜੀ ਆਦਿ ਆਗੂਆਂ ਦੀ ਗਤੀਸ਼ੀਲ ਅਗਵਾਈ ਹੇਠ ਹਲਕੇ ਦੇ ਹਰ ਪਿੰਡ ’ਚ ਸੰਪਰਕ ਮੁਹਿੰਮ ਚਲਾਈ ਗਈ ਹੈ। ਜਿਸ ਨੂੰ ਹਰ ਪਾਸਿਉਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਲੋਕ ਹੁਣ ਬਦਲਾਅ ਵਜੋਂ ਅਗਲੀ ਸਰਕਾਰ ਕਾਂਗਰਸ ਦੀ ਬਣਾਉਣ ਲਈ ਤਿਆਰ ਬਰ ਤਿਆਰ ਹਨ।
ਪਿਛਲੀ ਖ਼ਬਰ ਚਿੱਟੇ ਦੇ ਨਸ਼ੇ ਨੇ ਪੰਜਾਬ ਦੇ ਨੌਜਵਾਨਾਂ ਨੂੰ ਤਬਾਹੀ ਵੱਲ ਧੱਕਿਆ - ਭਾਨ ਸਿੰਘ ਜੱਸੀ -ਪਿੰਡਾਂ ਵਿਚ ਨਸ਼ਿਆਂ ਵਿਰੁੱਧ ਪ੍ਰਚ... ਅਗਲੀ ਖ਼ਬਰ ਜ਼ੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।