23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਲੋਕਾਂ ਦੇ ਬੁਨਿਆਦੀ ਮੁੱਦੇ ਉਠਾਉਣਾ ਮੀਡੀਆ ਦੀ ਤਰਜੀਹ ਬਣੇ-ਨੇਹਾ ਦੀਕਸ਼ਿਤ

ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪ੍ਰਸਿੱਧ ਤਰਕਸ਼ੀਲ ਚਿੰਤਕ ਡਾ: ਨਰਿੰਦਰ ਦਾਭੋਲਕਰ ਦੀ ਯਾਦ ਵਿਚ ਸਥਾਨਕ ਤਰਕਸ਼ੀਲ ਭਵਨ ਵਿਖੇ ਚੱਲ ਰਹੇ ਤਿੰਨ ਰੋਜ਼ਾ ਪੁਸਤਕ ਮੇਲੇ ਦੇ ਦੂਜੇ ਦਿਨ ਪਾਠਕਾਂ ਵਿਚ ਅਗਾਂਹਵਧੂ ਸਾਹਿਤ ਖਰੀਦਣ ਵਿਚ ਭਰਵੀਂ ਰੁਚੀ ਵੇਖਣ ਨੂੰ ਮਿਲੀ। ਦੂਜੇ ਦਿਨ ਦੇ ਪਹਿਲੇ ਸੈਸ਼ਨ ਵਿਚ ‘ਪੰਜਾਬੀ ਸਾਹਿਤ ਅਤੇ ਵਿਗਿਆਨਕ ਚੇਤਨਾ’ ਵਿਸ਼ੇ ਦੇ ਮੁੱਖ ਬੁਲਾਰੇ ਸਾਬਕਾ ਪ੍ਰੋਫੈਸਰ ਅਤੇ ਡੀਨ ਡਾ: ਰਾਜਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਸਾਹਿਤ ਵਿਗਿਆਨਕ ਚੇਤਨਾ ਨਾਲ ਭਰਿਆ ਪਿਆ ਹੈ ਅਤੇ ਅਜਿਹੇ ਅਗਾਂਹਵਧੂ ਸਾਹਿਤ ਨੇ ਪੰਜਾਬ ਸਮੇਤ ਸਮੁੱਚੀ ਦੁਨੀਆਂ ਵਿਚ ਕਈ ਲੋਕ ਪੱਖੀ ਕਿਰਤੀ, ਇਨਕਲਾਬੀ ਅਤੇ ਸਮਾਜਿਕ ਅੰਦੋਲਨਾਂ ਰਾਹੀਂ ਲੋਕ ਵਿਰੋਧੀ ਰਾਜ ਪ੍ਰਬੰਧ ਨੂੰ ਬਦਲਣ ਵਿਚ ਅਹਿਮ ਭੂਮਿਕਾ ਨਿਭਾਈ ਹੈ।

ਅਜੀਤ ਡੈਸਕ 23-08-2026
ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪ੍ਰਸਿੱਧ ਤਰਕਸ਼ੀਲ ਚਿੰਤਕ ਡਾ: ਨਰਿੰਦਰ ਦਾਭੋਲਕਰ ਦੀ ਯਾਦ ਵਿਚ ਸਥਾਨਕ ਤਰਕਸ਼ੀਲ ਭਵਨ ਵਿਖੇ ਚੱਲ ਰਹੇ ਤਿੰਨ ਰੋਜ਼ਾ ਪੁਸਤਕ ਮੇਲੇ ਦੇ ਦੂਜੇ ਦਿਨ ਪਾਠਕਾਂ ਵਿਚ ਅਗਾਂਹਵਧੂ ਸਾਹਿਤ ਖਰੀਦਣ ਵਿਚ ਭਰਵੀਂ ਰੁਚੀ ਵੇਖਣ ਨੂੰ ਮਿਲੀ। ਦੂਜੇ ਦਿਨ ਦੇ ਪਹਿਲੇ ਸੈਸ਼ਨ ਵਿਚ ‘ਪੰਜਾਬੀ ਸਾਹਿਤ ਅਤੇ ਵਿਗਿਆਨਕ ਚੇਤਨਾ’ ਵਿਸ਼ੇ ਦੇ ਮੁੱਖ ਬੁਲਾਰੇ ਸਾਬਕਾ ਪ੍ਰੋਫੈਸਰ ਅਤੇ ਡੀਨ ਡਾ: ਰਾਜਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬੀ ਸਾਹਿਤ ਵਿਗਿਆਨਕ ਚੇਤਨਾ ਨਾਲ ਭਰਿਆ ਪਿਆ ਹੈ ਅਤੇ ਅਜਿਹੇ ਅਗਾਂਹਵਧੂ ਸਾਹਿਤ ਨੇ ਪੰਜਾਬ ਸਮੇਤ ਸਮੁੱਚੀ ਦੁਨੀਆਂ ਵਿਚ ਕਈ ਲੋਕ ਪੱਖੀ ਕਿਰਤੀ, ਇਨਕਲਾਬੀ ਅਤੇ ਸਮਾਜਿਕ ਅੰਦੋਲਨਾਂ ਰਾਹੀਂ ਲੋਕ ਵਿਰੋਧੀ ਰਾਜ ਪ੍ਰਬੰਧ ਨੂੰ ਬਦਲਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਸ ਸੈਸ਼ਨ ਦੀ ਪ੍ਰਧਾਨਗੀ ਕਰਦੇ ਡਾ: ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਤਰਕਸ਼ੀਲਤਾ ਸਵਾਲ ਖੜੇ ਕਰਦੀ ਹੈ ਅਤੇ ਵਿਗਿਆਨ ਉਨ੍ਹਾਂ ਸਵਾਲਾਂ ਦੇ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਜਵਾਬ ਲੱਭ ਕੇ ਇਸ ਨੂੰ ਵਿਗਿਆਨਕ ਸਾਹਿਤ ਰਾਹੀਂ ਆਮ ਲੋਕਾਂ ਦੇ ਰੂਬਰੂ ਕਰਦਾ ਹੈ। ਇਸ ਤੋਂ ਪਹਿਲਾਂ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪੰਜਾਬ ਵਿਚ ਅਜਿਹੇ ਪੁਸਤਕ ਮੇਲੇ ਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਪਰੰਤ ਮਰਹੂਮ ਪੱਤਰਕਾਰ ਗੌਰੀ ਲੰਕੇਸ਼ ਨੂੰ ਸਮਰਪਿਤ ਸੈਮੀਨਾਰ ਵਿਚ ਪੱਤਰਕਾਰ ਸ਼ਿਵਇੰਦਰ ਦੀ ਸੰਚਾਲਨਾ ਹੇਠ ਨਾਮਵਰ ਪੱਤਰਕਾਰ ਜਤਿੰਦਰ ਕੌਰ ਤੁੜ, ਨੇਹਾ ਦੀਕਸ਼ਿਤ ਅਤੇ ਅੰਸ਼ੁਲ ਛਤਰਪਤੀ ਦੇ ਮੀਡੀਆ ਪੈਨਲ ਵਲੋਂ ‘ਮੀਡੀਆ ਅਤੇ ਫਿਰਕਾਪ੍ਰਸਤੀ’ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਚਰਚਾ ਦੌਰਾਨ ਇਹ ਗੱਲ ਮੁੱਖ ਰੂਪ ਵਿਚ ਸਾਹਮਣੇ ਆਈ ਕਿ ਮੀਡੀਏ ਦਾ ਵੱਡਾ ਹਿੱਸਾ ਆਮ ਲੋਕਾਂ ਦੇ ਬੇਰੁਜ਼ਗਾਰੀ, ਮਹਿੰਗਾਈ, ਭੁੱਖਮਰੀ, ਭ੍ਰਿਸ਼ਟਾਚਾਰ ਜਿਹੇ ਮੁੱਦਿਆਂ ਨੂੰ ਬਿਲਕੁਲ ਵਿਸਾਰ ਕੇ ਆਪਣੀ ਭਰੋਸੇਯੋਗਤਾ ਗੰਵਾ ਰਿਹਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ‘ਅੰਧ ਵਿਸ਼ਵਾਸ਼ ਅਤੇ ਸਮਾਜ’ ਵਿਸ਼ੇ ਉਤੇ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਤਰਕਸ਼ੀਲ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕ੍ਰਾਂਤੀ ਕਲਾ ਮੰਚ ਵਲੋਂ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਆਮ ਸ਼ਹਿਰੀਆਂ ਤੋਂ ਇਲਾਵਾ ਸੂਬਾ ਕਮੇਟੀ ਆਗੂ ਹੇਮ ਰਾਜ ਸਟੈਨੋ, ਰਾਜਪਾਲ ਸਿੰਘ, ਰਾਜੇਸ਼ ਅਕਲੀਆ, ਗੁਰਪ੍ਰੀਤ ਸ਼ਹਿਣਾ, ਕੁਲਜੀਤ ਫਾਜ਼ਿਲਕਾ, ਰਾਮ ਸਵਰਨ ਲੱਖੇਵਾਲੀ, ਸੁਮੀਤ ਅੰਮ੍ਰਿਤਸਰ, ਜੂਝਾਰ ਲੌਂਗੋਵਾਲ, ਮੋਹਨ ਬਡਲਾ, ਸੁਖਵਿੰਦਰ ਬਾਗਪੁਰ, ਮੇਘ ਰਾਜ ਮਿੱਤਰ, ਦੀਪ ਦਿਲਬਰ, ਅਮਿਤ ਮਿੱਤਰ, ਪਰਮ ਵੇਦ ਸੰਗਰੂਰ, ਬੂਟਾ ਸਿੰਘ ਵਾਕਫ਼, ਰਾਮ ਸਿੰਘ ਨਿਰਮਾਣ, ਜੋਰਾ ਸਿੰਘ ਨਸਰਾਲੀ, ਜਸਪਾਲ ਮਾਨਖੇੜਾ, ਤਰਸੇਮ ਬਰਨਾਲਾ, ਕਸਤੂਰੀ ਲਾਲ, ਰਾਮ ਸਿੰਘ ਬੰਗ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਚ ਐੱਮ.ਯੂ.ਐੱਨ. ਦਾ ਪਹਿਲਾ ਦਿਨ, 40 ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ ਅਗਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ‘ਰਿਜ਼ਿਊਮੇ ਲਿਖਣ ਅਤੇ ਇੰਟਰਵਿਊ ਹੁਨਰ’ ਵਿਸ਼ੇ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।