23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਸਬੰਧੀ ਕੀਤੀ ਮਹੀਨਾਵਾਰ ਮੀਟਿੰਗ

ਬਰਨਾਲਾ, 22 ਅਗਸਤ (ਨਰਿੰਦਰ ਅਰੋੜਾ)-ਆਮ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਡਾ: ਹਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਪ੍ਰਵੇਸ਼ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਹਰਜੀਤ ਸਿੰਘ, ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਅਜੀਤ ਡੈਸਕ 23-08-2026
ਬਰਨਾਲਾ, 22 ਅਗਸਤ (ਨਰਿੰਦਰ ਅਰੋੜਾ)-ਆਮ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਡਾ: ਹਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਪ੍ਰਵੇਸ਼ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਹਰਜੀਤ ਸਿੰਘ, ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਗੱਲਬਾਤ ਕਰਦਿਆਂ ਡਾਕਟਰ ਹਰੀਪਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ, ਆਯੂਸ਼ਮਾਨ ਅਰੋਗਿਆ ਕੇਂਦਰਾਂ ਤੋਂ ਮਿਲ ਰਹੀਆਂ ਸੇਵਾਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ। ਗਰਭਵਤੀ ਔਰਤਾਂ ਦੀ ਜਲਦੀ ਰਜਿਸਟ੍ਰੇਸ਼ਨ, ਚਾਰ ਏ.ਐਨ.ਸੀ. ਚੈੱਕਅਪ ਅਤੇ ਘੱਟੋ-ਘੱਟ ਇੱਕ ਵਾਰ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਜਾਂਚ ਯਕੀਨੀ ਬਣਾਉਣਾ। ਜਣੇਪਾ ਸਿਰਫ਼ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੀ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ। ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਸੰਪੂਰਨ ਟੀਕਾਕਰਨ ਦੇ ਟੀਚੇ ਨੂੰ 100 ਫ਼ੀਸਦ ਪੂਰਾ ਕਰਨਾ। 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੈਂਪ ਲਾ ਕੇ ਮੁਫ਼ਤ ਜਾਂਚ, ਮੁਫ਼ਤ ਐਨਕਾਂ ਵੰਡਣੀਆਂ ਅਤੇ ਮੋਤੀਆ ਬਿੰਦ ਦੇ ਆਪ੍ਰੇਸ਼ਨ ਕਰਵਾਉਣੇ। ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ, ਸੋਮਵਾਰ, ਡੇਂਗੂ ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕਰਨਾ।
ਪਿਛਲੀ ਖ਼ਬਰ ਨਿਊ ਜੈ ਮਾਤਾ ਦਾਤੀ ਕਲੱਬ ਦੇ ਅਹੁਦੇਦਾਰਾਂ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।