23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ਼ਹੀਦ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦਾ ਸ਼ਹੀਦੀ ਦਿਹਾੜਾ ਮਨਾਇਆ

ਧਨੌਲਾ, 22 ਅਗਸਤ (ਜਤਿੰਦਰ ਸਿੰਘ ਧਨੌਲਾ)-ਵਤਨ ਦੀ ਸਰਹੱਦ ਦੀ ਰਾਖੀ ਕਰਦਿਆਂ ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿਚ ਸ਼ਹੀਦੀ ਪ੍ਰਾਪਤ ਕਰ ਗਏ ਸ਼ਹੀਦ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦਾ 26ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਤਪਿਆਣਾ ਸਾਹਿਬ ਪਿੰਡ ਦਾਨਗੜ੍ਹ ਸਾਹਿਬ ਵਿਖੇ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਸ਼ਹੀਦ ਬ੍ਰਿਗੇਡੀਅਰ ਸ਼ੇਰਗਿੱਲ ਸਪੋਰਟਸ ਕਲੱਬ (ਰਜਿ:) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸ਼ਹੀਦ ਬ੍ਰਿਗੇਡੀਅਰ ਸ਼ੇਰਗਿੱਲ ਜੀ ਯਾਦ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਖਿਡਾਰੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ।

ਅਜੀਤ ਡੈਸਕ 23-08-2026
ਧਨੌਲਾ, 22 ਅਗਸਤ (ਜਤਿੰਦਰ ਸਿੰਘ ਧਨੌਲਾ)-ਵਤਨ ਦੀ ਸਰਹੱਦ ਦੀ ਰਾਖੀ ਕਰਦਿਆਂ ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿਚ ਸ਼ਹੀਦੀ ਪ੍ਰਾਪਤ ਕਰ ਗਏ ਸ਼ਹੀਦ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦਾ 26ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਤਪਿਆਣਾ ਸਾਹਿਬ ਪਿੰਡ ਦਾਨਗੜ੍ਹ ਸਾਹਿਬ ਵਿਖੇ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਸ਼ਹੀਦ ਬ੍ਰਿਗੇਡੀਅਰ ਸ਼ੇਰਗਿੱਲ ਸਪੋਰਟਸ ਕਲੱਬ (ਰਜਿ:) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸ਼ਹੀਦ ਬ੍ਰਿਗੇਡੀਅਰ ਸ਼ੇਰਗਿੱਲ ਜੀ ਯਾਦ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਖਿਡਾਰੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਸੁਨੀਤਇੰਦਰ ਸਿੰਘ ਗਿੱਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਰਨਾਲਾ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉੱਚ ਸਿੱਖਿਆ ਗ੍ਰਹਿਣ ਕਰਨ ਦੇ ਨਾਲ ਸਮਾਜ ’ਚ ਚੰਗੀਆਂ ਕਦਰਾਂ ਕੀਮਤਾਂ ਅਪਣਾ ਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇੰਜ: ਗੁਰਜਿੰਦਰ ਸਿੰਘ ਸਿੱਧੂ ਪ੍ਰਧਾਨ ਸਾਬਕਾ ਸੈਨਿਕ ਵਿੰਗ ਪੰਜਾਬ ਨੇ ਵਿਦਿਆਰਥੀਆਂ ਨੂੰ ਫ਼ੌਜ ਵਿਚ ਅਫ਼ਸਰ ਭਰਤੀ ਹੋ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਲਈ ਪ੍ਰੇਰਿਤ ਕੀਤਾ ਤੇ ਸ਼ਹੀਦ ਫ਼ੌਜੀਆਂ ਦੀ ਬਹਾਦਰੀ ਭਰੇ ਕਾਰਨਾਮਿਆਂ ’ਤੇ ਚਾਨਣਾ ਪਾਇਆ। ਇਸ ਸਮਾਗਮ ਦੌਰਾਨ ਸਕੂਲ ’ਚ ਕਈ ਸਾਲ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋਏ ਅਧਿਆਪਕਾਂ ਸ: ਰਣਧੀਰ ਸਿੰਘ ਬਾਠ (ਸਾਇੰਸ ਮਾਸਟਰ), ਸ: ਹਰਨੇਕ ਸਿੰਘ ਗਿੱਲ (ਸ.ਸ. ਮਾਸਟਰ) ਬੀਬੀ ਨਸੀਬ ਕੌਰ ਤੇ ਬੀਬੀ ਹਰਬੰਸ ਕੌਰ (ਦੋਵੇਂ ਰਿਟਾ: ਹੈੱਡ ਟੀਚਰ) ਅਤੇ ਸਕੂਲ ਦੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਹੋਣਹਾਰ ਵਿਦਿਆਰਥੀਆਂ ਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਬਰਜਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਬਰਨਾਲਾ, ਸੂਬੇਦਾਰ ਸੱਜਣ ਸਿੰਘ ਗਿੱਲ ਨੇ ਆਪਣੇ ਵਿਚਾਰ ਸਾਂਝੇ ਕੀਤੇ। ਅਵਤਾਰ ਸਿੰਘ ਕਾਲਾ (ਕਲੱਬ ਪ੍ਰਧਾਨ), ਅਵਤਾਰ ਸਿੰਘ ਗਿੱਲ ਤੇ ਸੁਰਜੀਤ ਸਿੰਘ ਧਨੌਲਾ ਰਿਟਾ: ਕਾਨੂੰਗੋ ਨੇ ਵੀ ਸਮਾਗਮ ’ਚ ਸ਼ਮੂਲੀਅਤ ਕੀਤੀ, ਸਟੇਜ ਦੀ ਭੂਮਿਕਾ ਡਾ: ਤੇਜਾ ਸਿੰਘ ਤਿਲਕ ਨੇ ਨਿਭਾਈ, ਸਮਾਗਮ ਦੀ ਸਮਾਪਤੀ ਸਮੇਂ ਸਕੂਲ ਦੇ ਪ੍ਰਿੰਸੀਪਲ ਗੁਰਜਿੰਦਰ ਸਿੰਘ ਰਸੀਆਂ ਨੇ ਸਮੂਹ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੌਲਦਾਰ ਬਸੰਤ ਸਿੰਘ ਦੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੀਰਕਪੁਰ ਵਿਖੇ ਪਿੰਡ ਸੇਖਾ ਨਾਲ ਸਬੰਧਿਤ ਇਕ ਜੋੜੇ ਵਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ’ਚ ਪਿੰਡ ਝਲੂਰ ਦੇ ਏਜੰਟ ਦਾ ਨਾਂ... ਅਗਲੀ ਖ਼ਬਰ ਨਿਊ ਜੈ ਮਾਤਾ ਦਾਤੀ ਕਲੱਬ ਦੇ ਅਹੁਦੇਦਾਰਾਂ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।