24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੰਦੀਪ ਕੌਰ ਨੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਤੀਜਾ ਸਥਾਨ ਕੀਤਾ ਪ੍ਰਾਪਤ

ਸ਼ਹਿਣਾ, 23 ਅਗਸਤ (ਸੁਰੇਸ਼ ਗੋਗੀ)-ਆਰ. ਪੀ.

ਅਜੀਤ ਡੈਸਕ 24-08-2026
ਸ਼ਹਿਣਾ, 23 ਅਗਸਤ (ਸੁਰੇਸ਼ ਗੋਗੀ)-ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਤਰਕਸ਼ੀਲ ਸੋਸਾਇਟੀ ਆਫ਼ ਪੰਜਾਬ ਵਲੋਂ ਸਮਾਗਮ ਦੌਰਾਨ ਆਯੋਜਿਤ ਪੋਸਟਰ ਮੇਕਿੰਗ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰ ਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਕੂਲ ਚੇਅਰਮੈਨ ਪਵਨ ਕੁਮਾਰ ਧੀਰ, ਪ੍ਰਿੰਸੀਪਲ ਅਨੁਜ ਸ਼ਰਮਾ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਅੰਜੂ ਸ਼ਰਮਾ ਨੇ ਸੰਦੀਪ ਕੌਰ ਨੂੰ ਉਸ ਦੀ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿਦਿਆਰਥੀ ਪ੍ਰਾਪਤੀਆਂ ਦੂਜੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਨੂੰ ਪਛਾਣਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਭਵਿੱਖ ਵਿਚ ਵੀ ਸਕੂਲ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਆਪਣੀ ਪ੍ਰਤਿਭਾ ਦਿਖਾਉਣ ਲਈ ਹਰ ਸੰਭਵ ਮੌਕਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਦਾ ਰਹੇਗਾ।
ਪਿਛਲੀ ਖ਼ਬਰ 150 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ ਅਗਲੀ ਖ਼ਬਰ ਮਾਡਲ ਟਾਊਨ ਤਪਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।