24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

150 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਮਹਿਲ ਕਲਾਂ, 23 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਸਬਡਵੀਜ਼ਨ ਮਹਿਲ ਕਲਾਂ ਦੇ ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਔਰਤ ਨੂੰ 150 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਰੰਗ ਹਲਕਾ ਫਿੱਕਾ ਸੰਤਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਔਰਤ ਦੀ ਪਛਾਣ ਸੰਦੀਪ ਕੌਰ ਪਤਨੀ ਹਰਦੀਪ ਸਿੰਘ, ਵਾਸੀ ਆਲਮਵਾਲਾ, ਜ਼ਿਲ੍ਹਾ ਮੁਕਤਸਰ ਵਜੋਂ ਹੋਈ ਹੈ।

ਅਜੀਤ ਡੈਸਕ 24-08-2026
ਮਹਿਲ ਕਲਾਂ, 23 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਸਬਡਵੀਜ਼ਨ ਮਹਿਲ ਕਲਾਂ ਦੇ ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਔਰਤ ਨੂੰ 150 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਰੰਗ ਹਲਕਾ ਫਿੱਕਾ ਸੰਤਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਔਰਤ ਦੀ ਪਛਾਣ ਸੰਦੀਪ ਕੌਰ ਪਤਨੀ ਹਰਦੀਪ ਸਿੰਘ, ਵਾਸੀ ਆਲਮਵਾਲਾ, ਜ਼ਿਲ੍ਹਾ ਮੁਕਤਸਰ ਵਜੋਂ ਹੋਈ ਹੈ। ਮੁੱਖ ਅਫਸਰ ਅਜੈਬ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਧਨੌਲਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਭੱਦਲਵੱਡ ਤੋਂ ਪਿੰਡ ਠੀਕਰੀਵਾਲ ਨੂੰ ਜਾਂਦੀ ਲਿੰਕ ਸੜਕ ’ਤੇ ਠੇਕੇ ਦੇ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਪਾਸੋਂ 150 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਸੰਦੀਪ ਕੌਰ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਹਿਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏ.ਐਸ.ਆਈ. ਮਨਜਿੰਦਰ ਕੌਰ ਚੁਹਾਣਕੇ, ਸੀਨੀਅਰ ਕਾਂਸਟੇਬਲ ਮੈਡਮ ਜਗਜੀਤ ਕੌਰ ਅਤੇ ਹੌਲਦਾਰ ਦੀਪ ਸਿੰਘ ਧਨੌਲਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਫੇਲ੍ਹ ਸਾਬਤ ਹੋਈ ਪੰਜਾਬ ਸਰਕਾਰ-ਅਮਨਦੀਪ ਸਿੰਘ ਸਾਹੋਕੇ ਅਗਲੀ ਖ਼ਬਰ ਸੰਦੀਪ ਕੌਰ ਨੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਤੀਜਾ ਸਥਾਨ ਕੀਤਾ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।