24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

25 ਅਗਸਤ ਨੂੰ ਮਹਿਲ ਕਲਾਂ ਪੁੱਜੇਗਾ ਮੀਰੀ-ਪੀਰੀ ਖ਼ਾਲਸਾ ਮਾਰਚ-ਸੰਤ ਘੁੰਨਸ

ਮਹਿਲ ਕਲਾਂ, 23 ਅਗਸਤ (ਤਰਸੇਮ ਸਿੰਘ ਗਹਿਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਕੀਤੇ ਮੀਰੀ-ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੇ 25 ਅਗਸਤ ਨੂੰ ਮਹਿਲ ਕਲਾਂ ਵਿਖੇ ਹੋਣ ਵਾਲੇ ਪੜਾਅ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ ਤੇ ਨਗਰ ਕੀਰਤਨ ਦਾ ਵੱਧ ਚੜ ਕੇ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 24-08-2026
ਮਹਿਲ ਕਲਾਂ, 23 ਅਗਸਤ (ਤਰਸੇਮ ਸਿੰਘ ਗਹਿਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਕੀਤੇ ਮੀਰੀ-ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੇ 25 ਅਗਸਤ ਨੂੰ ਮਹਿਲ ਕਲਾਂ ਵਿਖੇ ਹੋਣ ਵਾਲੇ ਪੜਾਅ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ ਤੇ ਨਗਰ ਕੀਰਤਨ ਦਾ ਵੱਧ ਚੜ ਕੇ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 25 ਅਗਸਤ ਨੂੰ ਸਵੇਰੇ ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ, ਬਰਨਾਲਾ ਤੋਂ ਆਰੰਭ ਹੋਵੇਗਾ, ਫਿਰ ਤਰਕਸ਼ੀਲ ਚੌਕ ਤੋਂ ਠੀਕਰੀਵਾਲ, ਰਾਏਸਰ, ਚੰਨਣਵਾਲ, ਛੀਨੀਵਾਲ ਕਲਾਂ ਹੁੰਦਾ ਹੋਇਆ ਮਹਿਲ ਕਲਾਂ ਵਿਖੇ ਪੁੱਜੇਗਾ, ਫਿਰ ਕ੍ਰਿਪਾਲਾਵਾਲਾ, ਗੰਗੋਹਰ ਅੱਗੇ ਚਾਲੇ ਪਾਵੇਗਾ। ਮੀਰੀ-ਪੀਰੀ ਖ਼ਾਲਸਾ ਮਾਰਚ ਸੰਗਤਾਂ ਨੂੰ ਸਿਧਾਂਤਾਂ ਅਤੇ ਸਿੱਖੀ ਵਿਰਸੇ ਨਾਲ ਜੋੜਨ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ, ਭਾਈ ਸੁਰਜੀਤ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ, ਸ਼੍ਰੋਮਣੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਭਾਈ ਕੁਲਵੰਤ ਸਿੰਘ ਅਤੇ ਐਸ.ਜੀ.ਪੀ.ਸੀ. ਪ੍ਰਚਾਰਕ ਭਾਈ ਹਰਦੀਪ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੀਟਿੰਗ ਦੌਰਾਨ ਕੁਲਵੰਤ ਸਿੰਘ ਜਗਦੇ ਕੁਰੜ, ਹਰਜਿੰਦਰ ਸਿੰਘ ਮਾਂਗੇਵਾਲ, ਸੁਖਵਿੰਦਰ ਸਿੰਘ ਸੁੱਖਾ, ਬਾਬਾ ਸ਼ੇਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਟਿਵਾਣਾ, ਅਮਰਜੀਤ ਸਿੰਘ ਬੱਸੀਆਂ ਵਾਲੇ, ਕਰਨੈਲ ਸਿੰਘ ਢੈਪਈ ਵਾਲੇ, ਨੰਬਰਦਾਰ ਆਤਮਾ ਸਿੰਘ, ਪੀ.ਏ. ਜਸਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ ਦੀਵਾਨਾ, ਭਾਈ ਰਮਨਦੀਪ ਸਿੰਘ ਦੀਵਾਨਾ, ਹਰੀ ਸਿੰਘ ਚੀਮਾ, ਸੁਖਪਾਲ ਸਿੰਘ ਰੁਪਾਣਾ, ਜਸਵਿੰਦਰ ਸਿੰਘ ਲੱਧੜ ਸਮੇਤ ਹੋਰ ਆਗੂ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸਾਲਾਨਾ ਇਕੋਤਰੀ ਧਾਰਮਿਕ ਸਮਾਗਮ ਸ਼ਰਧਾ-ਭਾਵਨਾ ਨਾਲ ਸੰਪੰਨ ਅਗਲੀ ਖ਼ਬਰ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ’ਚ ਰੈਗੂਲਰ ਹੋਣ ’ਤੇ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।