24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸਾਲਾਨਾ ਇਕੋਤਰੀ ਧਾਰਮਿਕ ਸਮਾਗਮ ਸ਼ਰਧਾ-ਭਾਵਨਾ ਨਾਲ ਸੰਪੰਨ

ਮਹਿਲ ਕਲਾਂ, 23 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸੱਚਖੰਡ ਵਾਸੀ ਬਾਬਾ ਮੱਲ ਸਿੰਘ ਜੀ ਅਤੇ ਸੰਤ ਜਸਵੀਰ ਸਿੰਘ ਜੀ ਖ਼ਾਲਸਾ ਕਾਲਾਮਾਲਾ ਸਾਹਿਬ ਵਾਲਿਆਂ ਵਲੋਂ ਆਰੰਭ ਕੀਤੀ ਗਈ ਮਹਾਨ ਪਰੰਪਰਾ ਅਨੁਸਾਰ ਸਾਲਾਨਾ ਇਕੋਤਰੀ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਹੇਠ ਅਤੇ ਇਲਾਕੇ ਦੀਆਂ ਸਮੂਹ ਸਾਧ-ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਪੂਰਨ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਦੇ ਰਾਗੀ ਜਥਿਆਂ ਵਲੋਂ ਮਨੋਹਰ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 24-08-2026
ਮਹਿਲ ਕਲਾਂ, 23 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸੱਚਖੰਡ ਵਾਸੀ ਬਾਬਾ ਮੱਲ ਸਿੰਘ ਜੀ ਅਤੇ ਸੰਤ ਜਸਵੀਰ ਸਿੰਘ ਜੀ ਖ਼ਾਲਸਾ ਕਾਲਾਮਾਲਾ ਸਾਹਿਬ ਵਾਲਿਆਂ ਵਲੋਂ ਆਰੰਭ ਕੀਤੀ ਗਈ ਮਹਾਨ ਪਰੰਪਰਾ ਅਨੁਸਾਰ ਸਾਲਾਨਾ ਇਕੋਤਰੀ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਹੇਠ ਅਤੇ ਇਲਾਕੇ ਦੀਆਂ ਸਮੂਹ ਸਾਧ-ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਪੂਰਨ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਦੇ ਰਾਗੀ ਜਥਿਆਂ ਵਲੋਂ ਮਨੋਹਰ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨ ਪੁੱਜੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੇ ਕੁਰਬਾਨੀਆਂ, ਤਿਆਗ ਅਤੇ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ ਹੈ, ਜਿਸ ਲਈ ਧਾਰਮਿਕ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਪ੍ਰਬੰਧਕ ਕਮੇਟੀ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ। ਸਮਾਗਮ ਦੌਰਾਨ ਹੈੱਡ ਗ੍ਰੰਥੀ ਭਾਈ ਜਸਵੀਰ ਸਿੰਘ ਮਾਣਕੀ ਨੇ ਕਿਹਾ ਕਿ ਸੱਚਖੰਡ ਵਾਸੀ ਸੰਤ ਬਾਬਾ ਮੱਲ ਸਿੰਘ ਅਤੇ ਸੰਤ ਬਾਬਾ ਜਸਵੀਰ ਸਿੰਘ ਖ਼ਾਲਸਾ ਨੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕਰ ਕੇ ਵੱਡੇ ਇਤਿਹਾਸਕ ਉਪਰਾਲੇ ਕੀਤੇ ਹਨ ਅਤੇ ਅਨੇਕਾਂ ਪ੍ਰਾਣੀਆਂ ਨੂੰ ਖੰਡੇ-ਬਾਟੇ ਦਾ ਅੰਮ੍ਰਿਤ ਛਕਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ। ਧਾਰਮਿਕ ਦੀਵਾਨ ਦੌਰਾਨ ਪ੍ਰਸਿੱਧ ਢਾਡੀ ਜਥਾ ਕਰਨੈਲ ਸਿੰਘ ਛਾਪਾ, ਮਨਜੀਤ ਸਿੰਘ ਛਾਪਾ, ਗਿਆਨੀ ਗੁਰਮੇਲ ਸਿੰਘ ਕਾਲੇਕੇ, ਸੁਖਮੰਦਰ ਸਿੰਘ ਕ੍ਰਿਪਾਲ ਸਿੰਘ ਵਾਲਾ ਅਤੇ ਬਾਵਾ ਸਿੰਘ ਕਲਸੀਆਂ ਦੇ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸਿੱਖ ਸੂਰਮਿਆਂ, ਯੋਧਿਆਂ ਅਤੇ ਸ਼ਹੀਦਾਂ ਦੇ ਲਾਸਾਨੀ ਇਤਿਹਾਸ ਨੂੰ ਬੜੇ ਜੋਸ਼ੀਲੇ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ, ਜਨਰਲ ਸਕੱਤਰ ਜਸਵਿੰਦਰ ਸਿੰਘ ਛਿੰਦਾ ਅਤੇ ਖ਼ਜ਼ਾਨਚੀ ਬਲਵੀਰ ਸਿੰਘ ਦੀ ਅਗਵਾਈ ਵਿਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਆਏ ਹੋਏ ਜਥਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਰਪੰਚ ਗੁਰਦੀਪ ਸਿੰਘ ਛਾਪਾ ਨੇ ਸਮਾਗਮ ਦੀ ਕਾਮਯਾਬੀ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਦਾ ਰਸਮੀ ਤੌਰ ’ਤੇ ਵਿਸ਼ੇਸ਼ ਧੰਨਵਾਦ ਕੀਤਾ। ਇਸ ਮਹਾਨ ਸਮਾਗਮ ਵਿਚ ਜਥੇਦਾਰ ਨਾਥ ਸਿੰਘ ਹਮੀਦੀ, ਬਿੰਦਰ ਸਿੰਘ ਮਹਿਲ ਖ਼ੁਰਦ, ਗੁਰਜੀਤ ਸਿੰਘ ਧਾਲੀਵਾਲ, ਮਨਜੀਤ ਸਿੰਘ ਸਹਿਜੜਾ, ਦਵਿੰਦਰ ਸਿੰਘ ਧਨੋਆ, ਬਲਜੀਤ ਸਿੰਘ ਪੰਡੋਰੀ, ਬਾਬਾ ਗੁਰਨਾਮ ਸਿੰਘ ਯੋਗੀ, ਜਥੇਦਾਰ ਮੁਖ਼ਤਿਆਰ ਸਿੰਘ ਛਾਪਾ, ਹਰਜੰਟ ਸਿੰਘ ਫ਼ੌਜੀ, ਭਾਈ ਗੁਰਜੰਟ ਸਿੰਘ ਛੀਨੀਵਾਲ, ਬੇਅੰਤ ਸਿੰਘ ਸੇਖੋਂ, ਜਥੇਦਾਰ ਧਰਮ ਸਿੰਘ, ਜਗਰਾਜ ਸਿੰਘ ਰਾਜਗੜ੍ਹ, ਹਰਜਿੰਦਰ ਸਿੰਘ ਫੀਡ ਵਾਲੇ, ਜਗਤਾਰ ਸਿੰਘ ਜੌਹਲ, ਤਰਨ ਬਾਜਵਾ, ਸਰਪੰਚ ਜਤਿੰਦਰਪਾਲ ਸਿੰਘ ਪੰਡੋਰੀ, ਭੁਪਿੰਦਰ ਸਿੰਘ ਨਾਮਧਾਰੀ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਪੀਤਾ, ਪ੍ਰਿਥੀ ਸਿੰਘ ਦਿਉਲ, ਕਰਮਜੀਤ ਸਿੰਘ ਕਰਮਾ ਸਮੇਤ ਪੰਚ-ਸਰਪੰਚ, ਧਾਰਮਿਕ, ਸਮਾਜਿਕ ਆਗੂ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਸੰਬੰਧੀ ਐਕਸਟੈਂਸ਼ਨ ਲੈਕਚਰ ਅਗਲੀ ਖ਼ਬਰ 25 ਅਗਸਤ ਨੂੰ ਮਹਿਲ ਕਲਾਂ ਪੁੱਜੇਗਾ ਮੀਰੀ-ਪੀਰੀ ਖ਼ਾਲਸਾ ਮਾਰਚ-ਸੰਤ ਘੁੰਨਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।