25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਦਿਆਰਥੀਆਂ ਨੂੰ ਵਿਸ਼ਵ ਮੁੱਦਿਆਂ ਨਾਲ ਜੋੜਨ ਲਈ ਟੰਡਨ ਸਕੂਲ ਦਾ ਉਪਰਾਲਾ ਸ਼ਲਾਘਾਯੋਗ-ਮੀਤ ਹੇਅਰ

ਬਰਨਾਲਾ, 24 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਚੱਲ ਰਹੇ ਐੱਮ. ਯੂ.

ਅਜੀਤ ਡੈਸਕ 25-08-2026
ਬਰਨਾਲਾ, 24 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਚੱਲ ਰਹੇ ਐੱਮ.ਯੂ.ਐੱਨ. ਪ੍ਰੋਗਰਾਮ ਦੇ ਦੂਜੇ ਦਿਨ ਵੀ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦੂਜੇ ਦਿਨ ਐੱਮ.ਯੂ.ਐੱਨ. ਦੀਆਂ ਵੱਖ-ਵੱਖ ਕਮੇਟੀਆਂ ਵਿਚ ਵਿਦਿਆਰਥੀਆਂ ਨੇ ਵਿਸ਼ਵ ਪੱਧਰੀ ਮੁੱਦਿਆਂ ’ਤੇ ਆਪਣੇ ਵਿਚਾਰ, ਤਰਕ ਅਤੇ ਸੰਵਾਦ ਦੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਵਿਭਾਗ ਵਿਚੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਪ੍ਰਤੀਭਾਗੀਆਂ ਵਿਚੋਂ ਪਹਿਲਾ, ਦੂਸਰਾ ਅਤੇ ਤੀਸਰੇ ਸਥਾਨਾਂ ਲਈ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ ਨੇ ਜਦਕਿ ਤੋਤਾ ਸਿੰਘ ਦਿੰਨਾ ਪ੍ਰਸਿੱਧ ਜਰਨਲਿਸਟ ਤੇ ਪਬਲਿਸ਼ਰ, ਹੰਸ ਰਾਜ ਨਾਗਪਾਲ ਚੇਅਰਮੈਨ ਐਡੂਮੌਂਟ ਸਕੂਲ ਨਾਭਾ, ਡਾ: ਬੀ.ਐਸ. ਬਾਠ ਚੇਅਰਮੈਨ ਇਮਫੋਰਮੇਸਨ ਕਮਿਸ਼ਨ, ਰਾਮ ਤੀਰਥ ਮਨਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ, ਹਰਿੰਦਰ ਸਿੰਘ ਧਾਲੀਵਾਲ, ਅਮਿਤ ਮਿੱਤਲ, ਡਾ: ਭੀਮ ਸੈਨ ਗਰਗ ਪ੍ਰਧਾਨ ਐਸ.ਡੀ. ਸਭਾ ਬਰਨਾਲਾ, ਸ਼ੁਭਾਸ਼ ਮੱਕੜਾ, ਲੁਕੇਸ਼ ਮਕੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵਿਸ਼ਵ ਮੁੱਦਿਆਂ ਨਾਲ ਜੋੜਨ ਲਈ ਟੰਡਨ ਸਕੂਲ ਦਾ ਉਪਰਾਲਾ ਸ਼ਲਾਘਾਯੋਗ ਹੈ। ਐੱਮ.ਯੂ.ਐੱਨ. ਵਰਗੇ ਮੰਚ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਸੰਚਾਰ ਕੌਸ਼ਲ ਪੈਦਾ ਕਰਨ ਲਈ ਬਹੁਤ ਮਹੱਤਵਪੂਰਨ ਹਨ। ਐੱਮ.ਯੂ.ਐੱਨ. ਵਿਦਿਆਰਥੀਆਂ ਨੂੰ ਭਵਿੱਖ ਵਿਚ ਇਕ ਚੰਗਾ ਵਕਤਾ, ਨੇਤਾ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰਦਾ ਹੈ। ਸਕੂਲ ਦੀ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਕਿਹਾ ਕਿ ਐੱਮ.ਯੂ.ਐੱਨ. ਦਾ ਦੂਜਾ ਦਿਨ ਵਿਦਿਆਰਥੀਆਂ ਲਈ ਸਿੱਖਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦਾ ਬੇਹੱਦ ਮਹੱਤਵਪੂਰਨ ਮੌਕਾ ਰਿਹਾ। ਵੱਖ-ਵੱਖ ਕਮੇਟੀਆਂ ਵਿਚ ਵਿਦਿਆਰਥੀਆਂ ਨੇ ਪੂਰੇ ਆਤਮ-ਵਿਸ਼ਵਾਸ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਪ੍ਰਿੰਸੀਪਲ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਐੱਮ.ਡੀ. ਸ਼ਿਵ ਸਿੰਗਲਾ ਨੇ ਕਿਹਾ ਕਿ ਐੱਮ.ਯੂ.ਐੱਨ. ਵਰਗੇ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਦਿਆਰਥੀਆਂ ਨੇ ਦੂਜੇ ਦਿਨ ਵੀ ਆਪਣੀ ਤਿਆਰੀ, ਮਿਹਨਤ ਅਤੇ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਸਮਾਗਮ ਵਿਚ ਪਹੁੰਚੇ ਮਹਿਮਾਨਾਂ, ਪ੍ਰੀਯਾਸ ਦੇ ਐੱਮ.ਡੀ. ਹਰਮਨ ਢਿੱਲੋਂ ਤੇ ਜੇ.ਪੀ. ਸਿੰਗਲਾ ਅਤੇ ਉਨ੍ਹਾਂ ਦੀ ਸਾਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਅਜਿਹੇ ਰਚਨਾਤਮਕ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੰਚ ਉਪਲਬਧ ਕਰਵਾਉਂਦਾ ਰਹੇਗਾ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦਾ ਪਿੰਡਾਂ ’ਚ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਨੇ ਕਾਂਗਰਸ ਪਾਰਟੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।