25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸਿੱਖਿਆ ਵਿਭਾਗ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 24 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਦੇ ਸਰਕਾਰੀ ਮਿਡਲ ਸਕੂਲ ਵਿਚ ਅਧਿਆਪਕਾਂ ਦੀਆਂ ਤਿੰਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਲਾਲਾ ਵਿਖੇ ਅਧਿਆਪਕਾਂ ਦੀਆਂ 2 ਅਸਾਮੀਆਂ ਖਾਲੀ ਹੋਣ ਰੋਸ ਵਜੋਂ ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ ਅੱਜ ਸਾਥੀਆਂ ਸਮੇਤ ਮਿਡਲ ਸਕੂਲ ਕਲਾਲਾ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਖਿਲਾਫ ਰੋਸ ਨਾਅਰੇਬਾਜ਼ੀ ਕਰਦਿਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਗਈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਨਾਮ ’ਤੇ ਸਿਆਸਤ ਕਰ ਰਹੀ, ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਅਤੇ ਲੋੜੀਂਦੇ ਸਾਜੋ ਸਮਾਨ ਦੀ ਘਾਟ ਸਕੂਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਕਰ ਰਹੀਆਂ ਹਨ, ਜਿਸ ਕਰ ਕੇ ਮਜਬੂਰੀ ਵੱਸ ਬੱਚਿਆਂ ਦੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਪ੍ਰਾਈਵੇਟ ਸਕੂਲਾਂ ਦਾ ਰੁੱਖ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 25-08-2026
ਮਹਿਲ ਕਲਾਂ, 24 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਦੇ ਸਰਕਾਰੀ ਮਿਡਲ ਸਕੂਲ ਵਿਚ ਅਧਿਆਪਕਾਂ ਦੀਆਂ ਤਿੰਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਲਾਲਾ ਵਿਖੇ ਅਧਿਆਪਕਾਂ ਦੀਆਂ 2 ਅਸਾਮੀਆਂ ਖਾਲੀ ਹੋਣ ਰੋਸ ਵਜੋਂ ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ ਅੱਜ ਸਾਥੀਆਂ ਸਮੇਤ ਮਿਡਲ ਸਕੂਲ ਕਲਾਲਾ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਖਿਲਾਫ ਰੋਸ ਨਾਅਰੇਬਾਜ਼ੀ ਕਰਦਿਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਗਈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਨਾਮ ’ਤੇ ਸਿਆਸਤ ਕਰ ਰਹੀ, ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਅਤੇ ਲੋੜੀਂਦੇ ਸਾਜੋ ਸਮਾਨ ਦੀ ਘਾਟ ਸਕੂਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਕਰ ਰਹੀਆਂ ਹਨ, ਜਿਸ ਕਰ ਕੇ ਮਜਬੂਰੀ ਵੱਸ ਬੱਚਿਆਂ ਦੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਪ੍ਰਾਈਵੇਟ ਸਕੂਲਾਂ ਦਾ ਰੁੱਖ ਕਰਨਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਸਕੂਲ ਸਿੱਖਿਆ ਵਿਭਾਗ ਪਾਸੋਂ ਮੰਗ ਕੀਤੀ ਕਿ ਲੋਕਾਂ ਦੀ ਹੋ ਰਹੀ ਲੁੱਟ ਤੋਂ ਬਚਾਉਣ ਦੇ ਲਈ ਪੰਜਾਬ ਸਰਕਾਰ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਸੁਧਾਰਨ ਦੇ ਨਾਲ-ਨਾਲ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਤੇ ਲੋੜੀਦੇੇ ਸਾਜੋ ਸਮਾਨ ਨੂੰ ਵੀ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਜੀਤ ਸਿੰਘ ਚੰਨਣਵਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਬਾਹਰੀ ਦਿੱਖ ਨੂੰ ਚਮਕਾਉਣ ਦਾ ਪੂਰਾ ਜ਼ੋਰ ਲਗਾਇਆ ਹੋਇਆ ਹੈ, ਜਦਕਿ ਅੰਦਰਲੇ ਪੱਖ ਤੋਂ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਮਾੜੇ ਹਾਲ ਬਿਆਨ ਵੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਆਉਂਦੇ ਦਿਨਾਂ ਵਿਚ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਸਮੂਹ ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਨਾ ਭਰਿਆ ਗਿਆ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਕੂਲਾ ਵਿਚ ਸਿੱਖਿਆ ਵਿਭਾਗ ਦੇ ਖਿਲਾਫ ਰੋਸ ਲਹਿਰ ਚਲਾਈ ਜਾਵੇਗੀ, ਜਿਹੜੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਪੂਰਨ ਤੱਕ ਜਾਰੀ ਰਹੇਗੀ। ਇਸ ਮੌਕੇ ਰਾਜੂ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਭਦੌੜ ’ਚ ਦਿਹਾਤੀ ਅਤੇ ਸ਼ਹਿਰੀ ਸਰਕਲਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦਾ ਪਿੰਡਾਂ ’ਚ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।