25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਾਹਿਨੂਰ ਸਿੰਘ ਪਿਤਾ : ਵਿੱਕੀ/ਮਾਤਾ : ਰਜਿੰਦਰ ਕੌਰ ਵਾਸੀ : ਬਰਨਾਲਾ ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ

ਬਰਨਾਲਾ, 24 ਅਗਸਤ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜਦੀਕ ਇਕ ਔਰਤ ਨੂੰ 12 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.

ਅਜੀਤ ਡੈਸਕ 25-08-2026
ਬਰਨਾਲਾ, 24 ਅਗਸਤ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜਦੀਕ ਇਕ ਔਰਤ ਨੂੰ 12 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਸਖਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕਰਮਜੀਤ ਕੌਰ ਉਰਫ਼ ਸੁਨੀਤਾ ਪਤਨੀ ਸੋਨੂ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ। ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫਿਰਾਕ ਵਿਚ ਹੈ। ਜਿਸ ਨੂੰ ਪ੍ਰੇਮ ਪ੍ਰਧਾਨ ਮਾਰਕੀਟ ਨਜਦੀਕ ਘੁੰਮਦੀ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 12 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਬਰਨਾਲਾ ਨੇ ਦਿੱਤੀ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਬਰਨਾਲਾ-ਮਾਨਸਾ ਮੁੱਖ ਮਾਰਗ ਨੂੰ ਹਰਿਆ ਭਰਿਆ ਬਣਾਉਣ ਲਈ ਵਣ ਵਿਭਾਗ ਬਰਨਾਲਾ ਵਲੋਂ ਵਿਸ਼ੇਸ਼ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।