27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਲਕਾ ਭਦੌੜ ਮੇਰੇ ਲਈ ਸਿਰਫ਼ ਸਿਆਸੀ ਹਲਕਾ ਨਹੀਂ, ਇਹ ਮੇਰਾ ਪਰਿਵਾਰ ਹੈ-ਵਿਧਾਇਕ ਉਗੋਕੇ

ਤਪਾ ਮੰਡੀ, 26 ਅਗਸਤ (ਪ੍ਰਵੀਨ ਗਰਗ)-ਹਲਕਾ ਭਦੌੜ ਮੇਰੇ ਲਈ ਸਿਰਫ਼ ਸਿਆਸੀ ਹਲਕਾ ਨਹੀਂ, ਇਹ ਮੇਰਾ ਪਰਿਵਾਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਢਿਲਵਾਂ ਨਾਭਾ ਵਿਖੇ ‘ਪੰਜਾਬ ਦਾ ਇੱਕੋ ਨਾਅਰਾ ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਕਰਵਾਈ ਗਈ ਲੋਕ ਮਿਲਣੀ ਮੌਕੇ ਪਿੰਡ ਵਾਸੀ, ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 27-08-2026
ਤਪਾ ਮੰਡੀ, 26 ਅਗਸਤ (ਪ੍ਰਵੀਨ ਗਰਗ)-ਹਲਕਾ ਭਦੌੜ ਮੇਰੇ ਲਈ ਸਿਰਫ਼ ਸਿਆਸੀ ਹਲਕਾ ਨਹੀਂ, ਇਹ ਮੇਰਾ ਪਰਿਵਾਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਢਿਲਵਾਂ ਨਾਭਾ ਵਿਖੇ ‘ਪੰਜਾਬ ਦਾ ਇੱਕੋ ਨਾਅਰਾ ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਕਰਵਾਈ ਗਈ ਲੋਕ ਮਿਲਣੀ ਮੌਕੇ ਪਿੰਡ ਵਾਸੀ, ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਕਿਉਂਕਿ ਸੱਤਾ ’ਚ ਆਉਣ ਤੋਂ ਪਹਿਲਾਂ ਹਲਕੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਸਰਕਾਰ ਨੇ ਪੂਰਾ ਕਰ ਵਿਖਾਇਆ ਹੈ। ਹਲਕਾ ਵਿਧਾਇਕ ਉੱਗੋਕੇ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਪਿਆਰ ਅਤੇ ਸਤਿਕਾਰ ਹੀ ਮੈਨੂੰ ਥੱਕਣ ਅੱਕਣ ਨਹੀਂ ਦਿੰਦਾ। ਜਿਨ੍ਹਾਂ ਦੇ ਹੌਸਲੇ ਸਦਕਾ ਹੀ ਉਹ ਹਰ ਸਮੇਂ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਲੋਕ ਭਲਾਈ ਦੇ ਖੇਤਰ ਵਿਚ ਕਈ ਅਹਿਮ ਕੰਮ ਕੀਤੇ ਹਨ। 600 ਯੂਨਿਟ ਮੁਫ਼ਤ ਬਿਜਲੀ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਸੁਧਾਰ, ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਵਰਗੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿਨ੍ਹਾਂ ਦਾ ਚੋਣਾਂ ਤੋਂ ਪਹਿਲਾਂ ਕੋਈ ਵਾਅਦਾ ਜਾਂ ਗਾਰੰਟੀ ਨਹੀਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਦੇ ਆਧਾਰ ’ਤੇ ਵੋਟ ਪਾਉਣੀ ਚਾਹੀਦੀ ਹੈ। ਇਸ ਮੌਕੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ, ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਆਦਿ ਵੱਡੀ ਗਿਣਤੀ ’ਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸੜਕ ਦੁਰਘਟਨਾ ’ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਹੜਤਾਲ ਵਿਚ ਸਮੂਹਿਕ ਛੁੱਟੀ ਲੈ ਕੇ ਸ਼ਾਮਿਲ ਹੋਣਗੇ ਬੀ . ਡੀ . ਪੀ . ਓ . ਦਫ਼ਤਰ ਦੇ ਮੁਲਾਜ਼ਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।