30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਆਰੀਆ ਭੱਟ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਵਾਲੀਬਾਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ

ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਵਿਦਿਆਰਥੀਆਂ ਦੇ ਵਾਲੀਬਾਲ ਅਤੇ ਖੋ-ਖੋ ਦੇ ਮੁਕਾਬਲੇ ਪ੍ਰੋ: ਮਨਦੀਪ ਸਿੰਘ, ਅਸਿਸਟੈਂਟ ਪ੍ਰੋ: ਗਗਨਦੀਪ ਕੌਰ ਅਤੇ ਅਸਿਸਟੈਂਟ ਪ੍ਰੋ: ਸੁਖਜੀਤ ਕੌਰ ਦੀ ਅਗਵਾਈ ਵਿਚ ਕਰਵਾਏ ਗਏ। ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ।

ਅਜੀਤ ਡੈਸਕ 30-08-2026
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਵਿਦਿਆਰਥੀਆਂ ਦੇ ਵਾਲੀਬਾਲ ਅਤੇ ਖੋ-ਖੋ ਦੇ ਮੁਕਾਬਲੇ ਪ੍ਰੋ: ਮਨਦੀਪ ਸਿੰਘ, ਅਸਿਸਟੈਂਟ ਪ੍ਰੋ: ਗਗਨਦੀਪ ਕੌਰ ਅਤੇ ਅਸਿਸਟੈਂਟ ਪ੍ਰੋ: ਸੁਖਜੀਤ ਕੌਰ ਦੀ ਅਗਵਾਈ ਵਿਚ ਕਰਵਾਏ ਗਏ। ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿਚ ਬੀ.ਏ. ਸਮੈਸਟਰ-3 ਦੀ ਟੀਮ ਨੇ ਪਹਿਲਾ, ਬੀ.ਏ. ਸਮੈਸਟਰ-1 ਦੀ ਟੀਮ ਨੇ ਦੂਜਾ, ਜਦਕਿ ਲੜਕੀਆਂ ਦੇ ਖੋ-ਖੋ ਮੁਕਾਬਲੇ ਵਿਚ ਬੀ.ਏ. ਸਮੈਸਟਰ-1 ਦੀ ਟੀਮ ਨੇ ਪਹਿਲਾ, ਬੀ.ਏ. ਸਮੈਸਟਰ-3 ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਕਾਲਜ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਦੇ ਚੇਅਰਮੈਨ ਸ੍ਰੀ ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੇ ਮਿੱਤਲ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਿਊਮੈਨਿਟੀਜ਼ ਵਿਭਾਗ ਦੀ ਐਚ.ਓ.ਡੀ. ਅਸਿਸਟੈਂਟ ਪ੍ਰੋ: ਭਾਵੁਕਤਾ ਸ਼ਰਮਾ, ਡੀਨ ਅਕਾਦਮਿਕਸ ਡਾ: ਭਵੇਤ ਗਰਗ, ਕੰਪਿਊਟਰ ਸਾਇੰਸ ਵਿਭਾਗ ਦੇ ਐਚ.ਓ.ਡੀ. ਸ਼੍ਰੀ ਰਜਨੀਸ਼ ਨਰੂਲਾ, ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੀ ਐਚ.ਓ.ਡੀ. ਡਾ: ਜਸ਼ਨਜੋਤ ਕੌਰ, ਮੈਨੇਜਮੈਂਟ ਕਮੇਟੀ ਮੈਂਬਰ ਸ੍ਰੀ ਰਾਜੀਵ ਮੰਗਲਾ, ਸ੍ਰੀ ਵਿੱਕੀ ਸਿੰਗਲ, ਸ੍ਰੀ ਨਰੇਸ਼ ਕੁਮਾਰ, ਸ੍ਰੀ ਇੰਦਰਪਾਲ ਗੋਇਲ, ਸ੍ਰੀ ਮੋਹਿਤ ਮੰਗਲਾ, ਸ੍ਰੀ ਅਸ਼ਵਨੀ ਕੁਮਾਰ, ਹਰਭਜਨ ਸਿੰਘ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ.ਬੀ.ਐੱਸ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਖੋ-ਖੋ ਮੁਕਾਬਲੇ ’ਚ ਲਿਆ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।