ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ
ਭਦੌੜ, 29 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਸਾਖੀ ਵਾਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਭਾਈ ਜਗਦੇਵ ਸਿੰਘ ਮੈਨੇਜਰ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਮਨੁੱਖੀ ਅਤੇ ਕਾਨੂੰਨੀ ਅਧਿਕਾਰਾਂ ਦੇ ਆਧਾਰ ’ਤੇ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਅਜੀਤ ਡੈਸਕ
30-08-2026