31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦੋਹਲ ਦਾ ਸਨਮਾਨ

ਮਹਿਲ ਕਲਾਂ, 30 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛੀਨੀਵਾਲ ਕਲਾਂ ਦੇ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦਹੋਲ ਨੂੰ ਗੁਰਦੁਆਰਾ ਜੰਡਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਬਦਹੋਲ ਨੇ ਗੁਰਦੁਆਰਾ ਜੰਡਸਰ ਸਾਹਿਬ ਨੂੰ ਜਾਣ ਵਾਲੇ ਮੇਨ ਰਸਤੇ ਦੀਆਂ ਬਰਮਾ ਉੱਤੇ ਇੰਟਰਲਾਕ ਟਾਈਲ ਪਾ ਕੇ ਰਸਤੇ ਦਾ ਕੰਮ ਕੁੱਝ ਦਿਨਾਂ ਵਿਚ ਮੁਕੰਮਲ ਕਰਵਾ ਦਿੱਤਾ ਗਿਆ, ਸਰਪੰਚ ਗੁਰਮੀਤ ਸਿੰਘ ਬਦੋਹਲ ਨੇ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਦੀ ਰਾਸ਼ੀ ਦੇ ਨਾਲ ਕੰਮ ਨੂੰ ਨੇਪਰੇ ਚੜ੍ਹਾਇਆ ਗਿਆ ਹੈ।

ਅਜੀਤ ਡੈਸਕ 31-08-2026
ਮਹਿਲ ਕਲਾਂ, 30 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛੀਨੀਵਾਲ ਕਲਾਂ ਦੇ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦਹੋਲ ਨੂੰ ਗੁਰਦੁਆਰਾ ਜੰਡਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਬਦਹੋਲ ਨੇ ਗੁਰਦੁਆਰਾ ਜੰਡਸਰ ਸਾਹਿਬ ਨੂੰ ਜਾਣ ਵਾਲੇ ਮੇਨ ਰਸਤੇ ਦੀਆਂ ਬਰਮਾ ਉੱਤੇ ਇੰਟਰਲਾਕ ਟਾਈਲ ਪਾ ਕੇ ਰਸਤੇ ਦਾ ਕੰਮ ਕੁੱਝ ਦਿਨਾਂ ਵਿਚ ਮੁਕੰਮਲ ਕਰਵਾ ਦਿੱਤਾ ਗਿਆ, ਸਰਪੰਚ ਗੁਰਮੀਤ ਸਿੰਘ ਬਦੋਹਲ ਨੇ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਦੀ ਰਾਸ਼ੀ ਦੇ ਨਾਲ ਕੰਮ ਨੂੰ ਨੇਪਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਰੰਗਲਾ ਪੰਜਾਬ ਸਕੀਮ ਦੇ ਅਧੀਨ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਦੇ ਵਿਕਾਸ ਲਈ ਜਾਰੀ ਕੀਤੀ 10 ਲੱਖ ਰੁਪਏ ਦੀ ਗਰਾਂਟ ਦੇ ਨਾਲ ਗੰਦੇ ਪਾਣੀ ਦੇ ਨਿਕਾਸ ਅਤੇ ਰਮਦਾਸੀਆ ਸਿੱਖਾਂ ਦੀ ਧਰਮਸ਼ਾਲਾ ਲਈ ਸ਼ੈੱਡ ਪਾਉਣ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਨੇ ਕਿਹਾ ਕਿ ਪਿੰਡ ਦਾ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਮਤੀ ਮੈਂਬਰ ਚਮਕੌਰ ਸਿੰਘ, ਪ੍ਰਧਾਨ ਬਲਵੰਤ ਸਿੰਘ, ਜਗਸੀਰ ਸਿੰਘ ਭੋਲਾ, ਹਰਦੇਵ ਸਿੰਘ ਖਾਲਸਾ, ਬਾਬਾ ਪ੍ਰੀਤਮ ਸਿੰਘ, ਬਾਬਾ ਚਮਕੌਰ ਸਿੰਘ, ਕਿਸਾਨ ਆਗੂ ਜਗਸੀਰ ਸਿੰਘ, ਹਰਿਮੰਦਰ ਸਿੰਘ, ਸੁਖਜੀਤ ਸਿੰਘ, ਆਪ ਆਗੂ ਜਗਮੇਲ ਸਿੰਘ, ਨਿਰਮਲ ਸਿੰਘ, ਅਨੋਖ ਸਿੰਘ, ਜਸਵਿੰਦਰ ਸਿੰਘ, ਪੰਚ ਗੁਰਜੀਤ ਸਿੰਘ, ਪੰਚ ਬੇਅੰਤ ਸਿੰਘ, ਪੰਚ ਏਕਮ ਸਿੰਘ, ਪੰਚ ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਨੰਬਰਦਾਰ, ਸਾਧੂ ਸਿੰਘ, ਬੰਤੀ ਸਿੰਘ, ਬਲਵੀਰ ਸਿੰਘ ਮਠਾੜੂ, ਕਿਸਾਨ ਆਗੂ ਜਗਤਾਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੇਵੀਅਰ ਸਕੂਲ ਰੂੜੇਕੇ ਕਲਾਂ ਦੀ ਕ੍ਰਿਕਟ ਟੀਮ ਜੇਤੂ ਅਗਲੀ ਖ਼ਬਰ ਕੋਠੀਆਂ ’ਚੋਂ ਚੋਰੀ ਕਰਨ ਵਾਲੇ ਪੁਲਿਸ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।