01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ

ਤਪਾ ਮੰਡੀ, 31 ਅਗਸਤ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਵਿਚ ਵਧੀਆ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਨਵੀਆਂ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸ ਲੜੀ ਤਹਿਤ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਤਪਾ ਦੇ ਸਾਬਕਾ ਚੇਅਰਮੈਨ ਅਤੇ ਪਿੰਡ ਦਰਾਜ਼ ਦੇ ਮੌਜੂਦਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਲਾਇਆ ਗਿਆ ਹੈ।

ਸਰਪੰਚ ਗੁਰਜੰਟ ਸਿੰਘ ਧਾਲੀਵਾਲ 01-09-2026
ਤਪਾ ਮੰਡੀ, 31 ਅਗਸਤ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਵਿਚ ਵਧੀਆ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਨਵੀਆਂ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸ ਲੜੀ ਤਹਿਤ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਤਪਾ ਦੇ ਸਾਬਕਾ ਚੇਅਰਮੈਨ ਅਤੇ ਪਿੰਡ ਦਰਾਜ਼ ਦੇ ਮੌਜੂਦਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਕੌਂਸਲ ਮੈਂਬਰ ਲਾਇਆ ਗਿਆ ਹੈ। ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਗੁਰਜੰਟ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਵਲੋਂ ਜੋ ਜ਼ਿੰਮੇਵਾਰੀ ਦੇ ਕੇ ਮੈਨੂੰ ਨਿਵਾਜਿਆ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਬਾਬਾ ਬੂਟਾ ਸਿੰਘ ਤਾਜੋਕੇ, ਰਣਦੀਪ ਸਿੰਘ ਢਿੱਲਵਾਂ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਪਰਮਜੀਤ ਸਿੰਘ ਪੋਲਾ, ਬਲਤੇਜ ਸਿੰਘ ਬੋਘਾ, ਸਤਵਿੰਦਰ ਸਿੰਘ ਸੋਨਾ, ਕੁਲਦੀਪ ਸਿੰਘ ਖਾਲਸਾ, ਪਰਮਿੰਦਰ ਸਿੰਘ ਚੱਠਾ, ਚਰਨਜੀਤ ਸਿੰਘ ਪੁਰਬਾ, ਗੁਲਾਬ ਸਿੰਘ ਧਾਲੀਵਾਲ ਵਲੋਂ ਗੁਰਜੰਟ ਸਿੰਘ ਧਾਲੀਵਾਲ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਪਿੰਡ ਚੀਮਾ ਤੋਂ ਭਾਕਿਯੂ ਡਕੌਂਦਾ ਦੇ ਆਗੂ ਤੇ ਵਰਕਰ ਚੰਡੀਗੜ੍ਹ ਧਰਨੇ ਵਿਚ ਸ਼ਮੂਲੀਅਤ ਲਈ ਰਵਾਨਾ ਅਗਲੀ ਖ਼ਬਰ ਘਟਦੀ ਬਰਦਾਸ਼ਤ ਸ਼ਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।