ਰਿਹਾਇਸ਼ੀ ਖੇਤਰ ’ਚ ਬੰਦ ਪਿਆ ਪੋਲਟਰੀ ਫਾਰਮ ਚਲਾਉਣ ਖਿਲਾਫ ਪੱਕਾ ਮੋਰਚਾ ਜਾਰੀ
ਟੱਲੇਵਾਲ, 3 ਸਤੰਬਰ (ਸੋਨੀ ਚੀਮਾ)- ਨਾਈਵਾਲਾ ਅਤੇ ਕੈਰੇ ਨਜ਼ਦੀਕ ਬਿਲਕੁਲ ਰਿਹਾਇਸ਼ੀ ਖੇਤਰ ਵਿਚ ਇਕ ਬੰਦ ਪਿਆ ਪੋਲਟਰੀ ਫਾਰਮ ਮੁੜ ਚਲਾਉਣ ਖਿਲਾਫ ਕਿਸਾਨਾਂ, ਮਜ਼ਦੂਰਾਂ ਦਾ ਪੱਕਾ ਮੋਰਚਾ ਜਾਰੀ ਹੈ । ਪ੍ਰਸ਼ਾਸਨ ਵਲੋਂ ਧਰਨਾਕਾਰੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ 1 ਸਤੰਬਰ ਮੰਗਲਵਾਰ ਨੂੰ ਪੋਲਟਰੀ ਫਾਰਮ ਦਾ ਦੌਰਾ ਕਰ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਪੋਲਟਰੀ ਫਾਰਮ ਦੀ ਜਾਂਚ ਕਰੇਗੀ ਅਤੇ ਉਸ ਜਾਂਚ ਦੇ ਆਧਾਰ ਉੱਪਰ ਪੋਲਟਰੀ ਫਾਰਮ ਨੂੰ ਬੰਦ ਕੀਤਾ ਜਾਵੇਗਾ ।
ਟੱਲੇਵਾਲ, 3 ਸਤੰਬਰ (ਸੋਨੀ ਚੀਮਾ)- ਨਾਈਵਾਲਾ ਅਤੇ ਕੈਰੇ ਨਜ਼ਦੀਕ ਬਿਲਕੁਲ ਰਿਹਾਇਸ਼ੀ ਖੇਤਰ ਵਿਚ ਇਕ ਬੰਦ ਪਿਆ ਪੋਲਟਰੀ ਫਾਰਮ ਮੁੜ ਚਲਾਉਣ ਖਿਲਾਫ ਕਿਸਾਨਾਂ, ਮਜ਼ਦੂਰਾਂ ਦਾ ਪੱਕਾ ਮੋਰਚਾ ਜਾਰੀ ਹੈ । ਪ੍ਰਸ਼ਾਸਨ ਵਲੋਂ ਧਰਨਾਕਾਰੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ 1 ਸਤੰਬਰ ਮੰਗਲਵਾਰ ਨੂੰ ਪੋਲਟਰੀ ਫਾਰਮ ਦਾ ਦੌਰਾ ਕਰ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਪੋਲਟਰੀ ਫਾਰਮ ਦੀ ਜਾਂਚ ਕਰੇਗੀ ਅਤੇ ਉਸ ਜਾਂਚ ਦੇ ਆਧਾਰ ਉੱਪਰ ਪੋਲਟਰੀ ਫਾਰਮ ਨੂੰ ਬੰਦ ਕੀਤਾ ਜਾਵੇਗਾ । ਬੀਤੇ ਕੱਲ੍ਹ ਪੋਲਟਰੀ ਫਾਰਮ ਦਾ ਦੌਰਾ ਕਰ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਪੋਲਟਰੀ ਫਾਰਮ ਨੂੰ ਨਿਯਮਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ, ਪਰ ਅੱਜ ਵੀ ਪ੍ਰਸ਼ਾਸਨ ਨੇ ਪੋਲਟਰੀ ਫਾਰਮ ਨੂੰ ਬੰਦ ਨਹੀਂ ਕਰਵਾਇਆ ਹੈ । ਇਸ ਸਬੰਧੀ ਕਿਸਾਨਾਂ ਨੇ ਦੱਸਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਸੱਤਾ ਧਿਰ ਨਾਲ ਸੰਬੰਧਿਤ ਕੁੱਝ ਲੋਕ ਸ਼ਰੇਆਮ ਇਕ ਨਾਜਾਇਜ਼ ਪੋਲਟਰੀ ਫਾਰਮ ਚਲਾ ਰਹੇ ਹਨ। ਪੋਲਟਰੀ ਫਾਰਮ ਅੱਗੇ ਇਲਾਕਾ ਨਿਵਾਸੀਆਂ ਵਲੋਂ ਸ਼ੁਰੂ ਕੀਤਾ ਪੱਕਾ ਮੋਰਚਾ ਲਗਾਤਾਰ ਜਾਰੀ ਹੈ।ਇਲਾਕੇ ਦੇ ਲੋਕਾਂ ਦਾ ਇਤਰਾਜ਼ ਹੈ ਕਿ ਰਿਹਾਇਸ਼ੀ ਖੇਤਰ ਵਿਚ ਹੋਣ ਕਾਰਨ ਪਿਛਲੇ ਕਈ ਸਾਲਾਂ ਤੋਂ ਬੰਦ ਪਿਆ ਪੋਲਟਰੀ ਫਾਰਮ ਸੂਬੇ ਦੀ ਸੱਤਾ ਧਿਰ ਦੇ ਕੁੱਝ ਆਗੂਆਂ ਵਲੋਂ ਧੱਕੇ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਸਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ, ਸੀਨੀਅਰ ਆਗੂ ਗੁਰਜੰਟ ਸਿੰਘ ਧੌਲਾ, ਜ਼ਿਲ੍ਹਾ ਵਿੱਤ ਸਕੱਤਰ ਦਲਜੀਤ ਸਿੰਘ ਪੱਤੀ, ਕਮਲਜੀਤ ਸਿੰਘ ਨਾਈਵਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਬੁਰਜ਼ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਕਾਕਾ ਸਿੰਘ ਕਾਮਰੇਡ, ਗੁਰਪ੍ਰੀਤ ਰਾਏਸਰ, ਰਾਜਵਿੰਦਰ ਸਿੰਘ, ਬਹਾਦਰ ਸਿੰਘ, ਬਚਿੱਤਰ ਸਿੰਘ ਨਾਈਵਾਲਾ, ਬੱਗਾ ਸਿੰਘ ਨਾਈਵਾਲਾ, ਜਰਨੈਲ ਨਾਈਵਾਲਾ, ਸਰਪੰਚ ਜੁਗਰਾਜ ਸਿੰਘ ਟੱਲੇਵਾਲ ਆਦਿ ਨੇ ਦੱਸਿਆ ਕਿ ਰਿਹਾਇਸ਼ੀ ਖੇਤਰ ਵਿਚ ਹੋਣ ਕਾਰਨ ਇਸ ਪੋਲਟਰੀ ਫਾਰਮ ਨੂੰ ਫੌਰੀ ਬੰਦ ਕੀਤਾ ਜਾਵੇ।ਅੱਜ ਪੋਲਟਰੀ ਫਾਰਮ ਅੱਗੇ ਚੱਲ ਰਹੇ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਬਰਨਾਲਾ ਦੇ ਆਗੂ ਗੁਰਦੀਪ ਸਿੰਘ ਬਾਠ ਅਤੇ ਹਲਕਾ ਮਹਿਲ ਕਲਾਂ ਦੇ ਆਗੂ ਹਰਜੀਤ ਸਿੰਘ ਖਿਆਲੀ ਪਹੁੰਚੇ, ਜਿਨ੍ਹਾਂ ਮੰਗ ਕੀਤੀ ਕਿ ਇਸ ਪੋਲਟਰੀ ਫਾਰਮ ਨੂੰ ਬੰਦ ਕੀਤਾ ਜਾਵੇ।