04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਕਿਯੂ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੋਰਚਾ ਛੇਵੇਂ ਦਿਨ ’ਚ ਸ਼ਾਮਿਲ

ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਮੋਰਚਾ ਅੱਜ ਛੇਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 04-09-2026
ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਮੋਰਚਾ ਅੱਜ ਛੇਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਥੇਬੰਦੀ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਜਾਰੀ ਹਨ। ਸਰਕਾਰਾਂ ਵਲੋਂ ਵੱਖ-ਵੱਖ ਢੰਗਾਂ ਨਾਲ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਧੱਕੇ ਨਾਲ ਜ਼ਮੀਨਾਂ ਖੋਹਣ ਲਈ ਪੁਲਿਸ ਦੇ ਜ਼ੋਰ ਕਿਸਾਨਾਂ ’ਤੇ ਹਮਲੇ ਕੀਤੇ। ਆਪਣੀਆਂ ਜ਼ਮੀਨਾਂ ਦੀ ਰਾਖੀ ਲਈ ਕਿਸਾਨਾਂ ਵਲੋਂ ਸੰਘਰਸ਼ ਕਰਨ ਤੇ ਸਰਕਾਰ ਵਲੋਂ ਉਨ੍ਹਾਂ ’ਤੇ ਜਬਰ ਢਾਹਿਆ ਗਿਆ ਅਤੇ ਅਨੇਕਾਂ ਝੂਠੇ ਪਰਚੇ ਦਰਜ ਕੀਤੇ ਹਨ। ਆਗੂਆਂ ਨੂੰ ਲੰਮਾ ਸਮਾਂ ਜੇਲ੍ਹਾਂ ’ਚ ਰੱਖਣ ਲਈ ਸੰਗੀਨ ਧਰਾਵਾਂ ਲਾਈਆਂ ਗਈਆਂ। ਜਨਕ ਸਿੰਘ ਭੁਟਾਲ ਨੇ ਕਿਹਾ ਕਿ ਕੰਪਨੀਆਂ ਵਲੋਂ ਆਪਣੇ ਮੁਨਾਫ਼ਿਆਂ ਦੀ ਹੋੜ ਵਿਚ ਲਗਾਤਾਰ ਹਵਾ ਤੇ ਪਾਣੀ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ। ਸਰਕਾਰਾਂ ਵਲੋਂ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨ ਹੀਂ ਕੀਤੀ ਜਾ ਰਹੀ ਪਰ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ’ਤੇ ਝੂਠੇ ਪਰਚੇ ਦਰਜ ਕੀਤੇ ਗਏ, ਜੁਰਮਾਨੇ ਪਾਏ ਗਏ ਜਿਸ ਕਾਰਨ ਕਿਸਾਨ ਅਦਾਲਤਾਂ ਵਿਚ ਖੱਜਲ ਖ਼ੁਆਰ ਹੋ ਰਹੇ ਹਨ। ਆਪਣੀਆਂ ਫ਼ਸਲਾਂ ਪੂਰੇ ਭਾਅ ਵੇਚਣ ਲਈ ਕਿਸਾਨਾਂ ਵਲੋਂ ਸੰਘਰਸ਼ ਕਰਨ ਤੇ ਉਨ੍ਹਾਂ ਖ਼ਿਲਾਫ਼ ਇਰਾਦਾ ਕਤਲ ਅਤੇ ਅਗਵਾਹ ਕਰਨ ਦੀਆਂ ਧਾਰਾਵਾਂ ਤਹਿਤ ਝੂਠੇ ਪਰਚੇ ਦਰਜ ਕੀਤੇ ਗਏ। ਇਸੇ ਤਰ੍ਹਾਂ ਹੜ੍ਹਾਂ ਜਾਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ੇ ਲਈ ਮੰਗ ਕਰਦੇ ਕਿਸਾਨਾਂ ਤੇ ਵੀ ਪੁਲਿਸ ਦਾ ਕਹਿਰ ਢਾਹਿਆ ਗਿਆ। ਇਸ ਮੌਕੇ ਸੂਬਾ ਆਗੂ ਰੂਪ ਸਿੰਘ ਛੰਨਾ, ਬਲਾਕ ਪ੍ਰਧਾਨ ਮਲਕੀਤ ਸਿੰਘ ਹੇੜੀਕੇ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਖਜਾਨਚੀ ਭਗਤ ਸਿੰਘ ਛੰਨਾ, ਬਲਾਕ ਆਗੂ ਨਰਿੱਪਜੀਤ ਸਿੰਘ ਬਡਬਰ, ਜਰਨੈਲ ਸਿੰਘ ਜਵੰਧਾ, ਨਿਰਮਲ ਸਿੰਘ, ਵਜ਼ੀਰ ਸਿੰਘ ਭਦੌੜ, ਮਾਨ ਸਿੰਘ ਗੁਰਮ, ਨਿਸ਼ਾਨ ਸਿੰਘ ਗੁੰਮਟੀ, ਕੁਲਦੀਪ ਸਿੰਘ ਚੁਹਾਣਕੇ, ਬਲਰਾਜ ਸਿੰਘ ਹਮੀਦੀ, ਔਰਤ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਮਨਜੀਤ ਕੌਰ ਕਾਹਨੇਕੇ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।