04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

‘ ਆਪ’ ਸਰਕਾਰ ਹਰ ਫਰੰਟ ਉਪਰ ਫੇਲ੍ਹ ਸਾਬਤ ਹੋਈ-ਐਡਵੋਕੇਟ ਰਾਹੀ

ਤਪਾ ਮੰਡੀ, 3 ਸਤੰਬਰ (ਵਿਜੇ ਸ਼ਰਮਾ)-ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਰਕਾਰ ਨੇ ਚੋਣਾਂ ਸਮੇਂ ਕੀਤੇ ਹੋਏ ਵਾਅਦਿਆਂ ’ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰ ਕੇ ਸੂਬੇ ਦੀ ਜਨਤਾ ਵਿਚ ਸਰਕਾਰ ਖਿਲਾਫ ਕਾਫੀ ਰੋਸ ਪਾਇਆ ਜਾ ਰਿਹਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰ ਅਖਵਾਉਣ ਵਾਲੀ ਸਰਕਾਰ ਭ੍ਰਿਸ਼ਟਾਚਾਰ ’ਚ ਨੱਕੋ ਨੱਕ ਲਿਪਤ ਹੋ ਚੁੱਕੀ ਹੈ ਜਿਸ ਕਰ ਕੇ ਸੂਬੇ ਦੇ ਮੁੱਖ ਮੰਤਰੀ ਦੀ ਪਤਨੀ ਤੇ ਦੋਸ਼ ਲੱਗ ਰਹੇ ਹਨ, ਜਿਨ੍ਹਾਂ ਦੀ ਨਿਰਪੱਖ ਸੀ.

ਅਦਾਕਾਰ ਰਾਣਾ ਰਣਬੀਰ 04-09-2026
ਤਪਾ ਮੰਡੀ, 3 ਸਤੰਬਰ (ਵਿਜੇ ਸ਼ਰਮਾ)-ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਰਕਾਰ ਨੇ ਚੋਣਾਂ ਸਮੇਂ ਕੀਤੇ ਹੋਏ ਵਾਅਦਿਆਂ ’ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰ ਕੇ ਸੂਬੇ ਦੀ ਜਨਤਾ ਵਿਚ ਸਰਕਾਰ ਖਿਲਾਫ ਕਾਫੀ ਰੋਸ ਪਾਇਆ ਜਾ ਰਿਹਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰ ਅਖਵਾਉਣ ਵਾਲੀ ਸਰਕਾਰ ਭ੍ਰਿਸ਼ਟਾਚਾਰ ’ਚ ਨੱਕੋ ਨੱਕ ਲਿਪਤ ਹੋ ਚੁੱਕੀ ਹੈ ਜਿਸ ਕਰ ਕੇ ਸੂਬੇ ਦੇ ਮੁੱਖ ਮੰਤਰੀ ਦੀ ਪਤਨੀ ਤੇ ਦੋਸ਼ ਲੱਗ ਰਹੇ ਹਨ, ਜਿਨ੍ਹਾਂ ਦੀ ਨਿਰਪੱਖ ਸੀ.ਬੀ.ਆਈ.ਈ. ਤੋਂ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਸ ਸਰਕਾਰ ’ਚ ਭ੍ਰਿਸ਼ਟਾਚਾਰ ਵੀ ਹੱਦਾਂ ਬੰਨ੍ਹੇ ਟੱਪ ਚੁੱਕਿਆ ਹੈ ਅਤੇ ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਬਿਨਾਂ ਰੋਕ ਟੋਕ ਦੇ ਚੱਲ ਰਿਹਾ ਹੈ। ਇਸ ਮੌਕੇ ਸ਼ਹਿਰੀ ਲੱਕੀ ਭੱਟਾ, ਗੁਰਵਿੰਦਰ ਸਿੰਘ ਬਾਸੀ, ਬਿੱਟੂ ਬਰਾੜ, ਸਾਬਕਾ ਪ੍ਰਧਾਨ ਗੁਲਾਬ ਸਿੰਘ ਕਾਲਾ ਸਿੱਧੂ, ਮਹੰਤ ਦਿਆਲ ਦਾਸ ,ਚਰਨਜੀਤ ਸਿੰਘ ਪੁਰਬਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।