ਜਥੇਦਾਰ ਨਾਥ ਸਿੰਘ ਹਮੀਦੀ ਦੀ ਪ੍ਰੇਰਨਾ ਤਹਿਤ ਬੀਬੀ ਬਲਜੀਤ ਕੌਰ ਦੀ ਅਗਵਾਈ ਹੇਠ ਮਹਿਲ ਕਲਾਂ ਤੋਂ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ
ਮਹਿਲ ਕਲਾਂ, 5 ਸਤੰਬਰ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਘਿਰਾਓ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਬੀਬੀਆਂ ਦਾ ਵੱਡਾ ਕਾਫ਼ਲਾ ਹਲਕਾ ਜਥੇਦਾਰ ਨਾਥ ਸਿੰਘ ਹਮੀਦੀ ਦੀ ਪ੍ਰੇਰਨਾ ਤਹਿਤ ਬੀਬੀ ਬਲਜੀਤ ਕੌਰ ਹਲਕਾ ਪ੍ਰਧਾਨ ਦੀ ਅਗਵਾਈ ਹੇਠ ਮਹਿਲ ਕਲਾਂ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਸਮੇਂ ਕਾਫ਼ਲਾ ਰਵਾਨਗੀ ਮੌਕੇ ਬੀਬੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਬਲਾਤਕਾਰੀਆਂ ਨੂੰ ਬਚਾਉਣ ਦੇ ਮਾਮਲੇ ਨੇ ਮੁੱਖ ਮੰਤਰੀ ਪੰਜਾਬ ਦੇ ਪਰਿਵਾਰ ਦੀ ਮਨਸਾ ਨੂੰ ਜ਼ਾਹਿਰ ਕਰ ਦਿੱਤਾ ਹੈ, ਉਨ੍ਹਾਂ ਕਿਹਾ ਇੱਕੋ ਇਕ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਉਹ ਪਾਰਟੀ ਹੈ, ਜਿਸ ਨੇ ਗੁਰੂ ਦੇ ਓਟ ਆਸਰੇ ਨਾਲ ਪੰਜਾਬ ਅਤੇ ਪੰਜਾਬੀਅਤ ਦੇ ਚੰਗੇਰੇ ਹਿਤਾਂ ਲਈ ਕੰਮ ਕੀਤਾ ਹੈ।
ਮਹਿਲ ਕਲਾਂ, 5 ਸਤੰਬਰ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਘਿਰਾਓ ਲਈ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਬੀਬੀਆਂ ਦਾ ਵੱਡਾ ਕਾਫ਼ਲਾ ਹਲਕਾ ਜਥੇਦਾਰ ਨਾਥ ਸਿੰਘ ਹਮੀਦੀ ਦੀ ਪ੍ਰੇਰਨਾ ਤਹਿਤ ਬੀਬੀ ਬਲਜੀਤ ਕੌਰ ਹਲਕਾ ਪ੍ਰਧਾਨ ਦੀ ਅਗਵਾਈ ਹੇਠ ਮਹਿਲ ਕਲਾਂ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਸਮੇਂ ਕਾਫ਼ਲਾ ਰਵਾਨਗੀ ਮੌਕੇ ਬੀਬੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਬਲਾਤਕਾਰੀਆਂ ਨੂੰ ਬਚਾਉਣ ਦੇ ਮਾਮਲੇ ਨੇ ਮੁੱਖ ਮੰਤਰੀ ਪੰਜਾਬ ਦੇ ਪਰਿਵਾਰ ਦੀ ਮਨਸਾ ਨੂੰ ਜ਼ਾਹਿਰ ਕਰ ਦਿੱਤਾ ਹੈ, ਉਨ੍ਹਾਂ ਕਿਹਾ ਇੱਕੋ ਇਕ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਉਹ ਪਾਰਟੀ ਹੈ, ਜਿਸ ਨੇ ਗੁਰੂ ਦੇ ਓਟ ਆਸਰੇ ਨਾਲ ਪੰਜਾਬ ਅਤੇ ਪੰਜਾਬੀਅਤ ਦੇ ਚੰਗੇਰੇ ਹਿਤਾਂ ਲਈ ਕੰਮ ਕੀਤਾ ਹੈ। ਇਸ ਮੌਕੇ ਬਲਜੀਤ ਕੌਰ ਹਲਕਾ ਪ੍ਰਧਾਨ ਇਸਤਰੀ ਵਿੰਗ ਮਹਿਲ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਵਲੋਂ ਇਸ ਅਪਰਾਧੀ ਦੀ ਹਮਾਇਤ ਕਰ ਕੇ ਔਰਤ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਬੀ ਗੁਰਪ੍ਰੀਤ ਕੌਰ ਨੂੰ ਇਸ ਮਾਮਲੇ ਦੇ ਵਿਚ ਮੁਆਫ਼ੀ ਮੰਗਣੀ ਚਾਹੀਦੀ ਹੈ ਤੇ ਮੁਕੱਦਮਾ ਮੁਲਜ਼ਮ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਹਮਾਇਤ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਬੀਬੀ ਚਰਨਜੀਤ ਕੌਰ ਛੀਨੀਵਾਲ ਕਲਾਂ, ਸਰਕਲ ਪ੍ਰਧਾਨ ਬੀਬੀ ਕੁਲਦੀਪ ਕੌਰ, ਬੀਬੀ ਮਨਦੀਪ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ ਗੌੜੀਆ ਹਮੀਦੀ ਸਰਕਲ ਪ੍ਰਧਾਨ ਇਸਤਰੀ ਵਿੰਗ ਠੁੱਲੀਵਾਲ, ਬੀਬੀ ਗੁਰਦੀਪ ਕੌਰ ਮਾਂਗੇਵਾਲ, ਬੀਬੀ ਜਸਵਿੰਦਰ ਕੌਰ ਮੈਂਬਰ ਬਲਾਕ ਸੰਮਤੀ ਕੁਰੜ, ਬੀਬੀ ਮਨਜੀਤ ਕੌਰ ਕੁਰੜ, ਰਾਜ ਕੌਰ ਕੁਰੜ, ਬੀਬੀ ਮਹਿੰਦਰ ਕੌਰ, ਦਲਬਾਰ ਸਿੰਘ, ਕੁਲਵਿੰਦਰ ਸਿੰਘ, ਜਗਸੀਰ ਸਿੰਘ, ਹਰਜਿੰਦਰ ਸਿੰਘ ਸਰਕਲ ਪ੍ਰਧਾਨ ਬੀ.ਸੀ. ਵਿੰਗ ਠੱੁਲੀਵਾਲ, ਭੂਸ਼ਨ ਕੁਮਾਰ ਰਿਸ਼ੀ ਮੈਂਬਰ ਜਨਰਲ ਕੌਂਸਲ, ਬਬਲੂ ਰਿਸ਼ੀ ਆੜ੍ਹਤੀਆ, ਬੀਬੀ ਜਸਵਿੰਦਰ ਕੌਰ ਗੰਡੇਵਾਲ, ਹਰਭਜਨ ਕੌਰ ਗੰਡੇਵਾਲ, ਬੀਬੀ ਚਰਨ ਕੌਰ ਭਗਵਾਨਪੁਰਾ, ਕੁਲਵੰਤ ਸਿੰਘ ਜਗਦੇ ਸਰਕਲ ਪ੍ਰਧਾਨ, ਹਰਪ੍ਰੀਤ ਸਿੰਘ ਦਿਉਲ ਹਮੀਦੀ ਸਰਕਲ ਪ੍ਰਧਾਨ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ, ਭੁਪਿੰਦਰ ਸਿੰਘ ਨਿਹਾਲੂਵਾਲ ਯੂਥ ਵਿੰਗ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।