ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਭਦੌੜ, 6 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਹਾਨ ਸਿੱਖਿਅਕ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦਾ 138ਵਾਂ ਜਨਮ ਦਿਵਸ ਅਧਿਆਪਕ ਦਿਵਸ ਵਜੋਂ ਮਨਾਇਆ ਗਿਆ। ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਵਲੋਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦੇ ਹੋਏ ਆਪਣੇ ਪ੍ਰੇਰਨਾ ਦਾਇਕ ਵਿਚਾ ਰਾਂ ਰਾਹੀਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ, ਇਮਾਨਦਾਰੀ ਅਤੇ ਚੰਗੇ ਸੰਸਕਾਰਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਗ
ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਏ ਜਾਣ ਦ੍ਰਿਸ਼। ਤਸਵੀਰ : ਰਜਿੰਦਰ ਬੱਤਾ
07-09-2026
ਭਦੌੜ, 6 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਹਾਨ ਸਿੱਖਿਅਕ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦਾ 138ਵਾਂ ਜਨਮ ਦਿਵਸ ਅਧਿਆਪਕ ਦਿਵਸ ਵਜੋਂ ਮਨਾਇਆ ਗਿਆ। ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਵਲੋਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦੇ ਹੋਏ ਆਪਣੇ ਪ੍ਰੇਰਨਾ ਦਾਇਕ ਵਿਚਾ ਰਾਂ ਰਾਹੀਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ, ਇਮਾਨਦਾਰੀ ਅਤੇ ਚੰਗੇ ਸੰਸਕਾਰਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਅਧਿਆਪਕਾਂ ਵਲੋਂ ਪੇਸ਼ ਕੀਤੀਆਂ ਗਤੀਵਿਧੀਆਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਉੱਥੇ ਵਿਦਿਆਰਥੀਆਂ ਨੇ ਵੀ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕਰ ਦਿਆਂ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੇ ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ, ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ, ਐਮ.ਡੀ. ਰਿਚਾ ਪਨੇਸਰ ਗਿੱਲ ਅਤੇ ਪ੍ਰਿੰਸੀਪਲ ਪੀ.ਕੇ. ਠਾਕੁਰ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੇ ਮਾਰਗ ਦਰਸ਼ਕ ਹੁੰਦੇ ਹਨ।